ਐਸ.ਏ.ਐਸ.ਨਗਰ(ਮੁਹਾਲੀ): ਸਨੇਟਾ ਨੇੜਲੇ ਪਿੰਡ ਢੇਲਪੁਰ ਵਿਚ ਉਸਾਰੇ ਗਏ ਭਾਰਤ ਦੇ ਪਹਿਲੇ ਪੈਰਾਵੋਲਿਕ ਸਕੇਟਿੰਗ ਰਿੰਗ ਵਾਲੇ ਸਟੇਡੀਅਮ ਵਿੱਚ ਕੌਮੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ। ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਾਈ ਜਾ ਰਹੀ ਚੈਂਪੀਅਨਸ਼ਿਪ ਵਿੱਚ ਭਾਰਤ ਦੇ 26 ਸੂਬਿਆਂ ਤੋਂ ਇਲਾਵਾ ਚੰਡੀਗੜ੍ਹ ਅਤੇ ਹੋਰ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਖਿਡਾਰੀ ਵੀ ਭਾਗ ਲੈ ਰਹੇ ਹਨ। ਸਪੋਰਟਸ ਕਲੱਬ ਦੇ ਬੁਲਾਰੇ ਪ੍ਰਿੰਸੀਪਲ ਨਸੀਬ ਸਿੰਘ ਸੇਵਕ ਨੇ ਦੱਸਿਆ ਕਿ ਇਹ ਟੂਰਨਾਮੈਂਟ 10 ਅਪਰੈਲ ਤੱਕ ਚੱਲੇਗਾ। ਪਹਿਲੇ ਦਿਨ ਬੱਚਿਆਂ ਦੀਆਂ ਖੇਡਾਂ ਦਾ ਉਦਘਾਟਨ ਕਲੱਬ ਦੇ ਮੁੱਖ ਕੋਚ ਹਰਕਿਰਨ ਸਿੰਘ ਨਿੱਪੀ ਨੇ ਕੀਤਾ। ਉਨ੍ਹਾਂ ਪਹਿਲੇ ਦਿਨ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਸਕੇਟਿਡ ਫ਼ੈਡਰੇਸ਼ਨ ਆਫ਼ ਇੰਡੀਆ ਦੇ ਅਹੁਦੇਦਾਰ ਵੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ