ਨਿਊਜ਼ੀਲੈਂਡ ਨੇ ਦੂਜੇ ਟੈਸਟ ਵਿਚ ਵੈਸਟਇੰਡੀਜ਼ ਨੂੰ 9 ਵਿਕਟਾਂ ਨਾਲ ਹਰਾਇਆ
ਜੈਕਬ ਡਫੀ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਨਿਊਜ਼ੀਲੈਂਡ ਨੂੰ ਸ਼ੁੱਕਰਵਾਰ ਨੂੰ ਇੱਥੇ ਦੂਜੇ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਵੈਸਟਇੰਡੀਜ਼ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ। ਦੋਵਾਂ ਟੀਮਾਂ ਵਿਚਕਾਰ ਪਹਿਲਾ ਟੈਸਟ ਡਰਾਅ ਰਿਹਾ ਸੀ। ਤੀਜਾ ਟੈਸਟ ਮੈਚ 18 ਦਸੰਬਰ ਨੂੰ ਸ਼ੁਰੂ ਹੋਵੇਗਾ।
ਡਫੀ ਨੇ 38 ਦੌੜਾਂ ਦੇ ਕੇ ਪੰਜ ਵਿਕਟਾਂ ਲਈਆਂ। ਇਹ ਲੜੀ ਵਿੱਚ ਦੂਜੀ ਵਾਰ ਸੀ ਜਦੋਂ ਉਸ ਨੇ ਇੱਕ ਪਾਰੀ ਵਿੱਚ ਪੰਜ ਵਿਕਟਾਂ ਲਈਆਂ। ਉਸ ਦੇ ਸਾਥੀ ਤੇਜ਼ ਗੇਂਦਬਾਜ਼ ਮਾਈਕਲ ਰੇਅ ਨੇ 45 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਨਿਊਜ਼ੀਲੈਂਡ ਨੇ ਦੂਜੀ ਪਾਰੀ ਵਿੱਚ ਵੈਸਟਇੰਡੀਜ਼ ਨੂੰ 128 ਦੌੜਾਂ ’ਤੇ ਸਮੇਟ ਦਿੱਤਾ।
ਇਸ ਤਰ੍ਹਾਂ ਨਿਊਜ਼ੀਲੈਂਡ ਨੂੰ ਜਿੱਤ ਲਈ 56 ਦੌੜਾਂ ਦਾ ਟੀਚਾ ਮਿਲਿਆ, ਜੋ ਉਸ ਨੇ 10 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ ਨਾਲ 57 ਦੌੜਾਂ ਬਣਾ ਕੇ ਸੌਖਿਆਂ ਹੀ ਪੂਰਾ ਕਰ ਲਿਆ। ਵੈਸਟਇੰਡੀਜ਼ ਨੇ ਆਪਣੀ ਪਹਿਲੀ ਪਾਰੀ ਵਿੱਚ 205 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਨਿਊਜ਼ੀਲੈਂਡ ਨੇ 278 ਦੌੜਾਂ ਬਣਾ ਕੇ 73 ਦੌੜਾਂ ਦੀ ਲੀਡ ਹਾਸਲ ਕੀਤੀ।
