ਸਾਊਥੈਂਪਟਨ, 23 ਜੂਨ
ਭਾਰਤ ਖ਼ਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੇ ਪੰਜਵੇਂ ਦਿਨ ਨਿਊਜ਼ੀਲੈਂਡ ਦੇ ਕੁੱਝ ਖਿਡਾਰੀਆਂ ਨੂੰ ਅਵਾ-ਤਵਾ ਬੋਲਣ ਵਾਲੇ ਦੋ ਦਰਸ਼ਕਾਂ ਨੂੰ ਮੈਦਾਨ ਤੋਂ ਬਾਹਰ ਕੱਢ ਦਿੱਤਾ ਗਿਆ। ਆਈਸੀਸੀ ਨੇ ਬਿਆਨ ਵਿੱਚ ਕਿਹਾ, ‘ਸਾਨੂੰ ਅਜਿਹੀਆਂ ਖ਼ਬਰਾਂ ਮਿਲੀਆਂ ਹਨ ਕਿ ਨਿਊਜ਼ੀਲੈਂਡ ਦੇ ਖਿਡਾਰੀਆਂ ਨਾਲ ਬਦਸਲੂਕੀ ਕੀਤੀ ਗਈ ਹੈ। ਸਾਡੀ ਸੁਰੱਖਿਆ ਟੀਮ ਨੇ ਮੁਲਜ਼ਮਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਮੈਦਾਨ ਤੋਂ ਬਾਹਰ ਕੱਢਟ ਦਿੱਤਾ ਗਿਆ। ਅਸੀਂ ਕ੍ਰਿਕਟ ਵਿੱਚ ਕਿਸੇ ਵੀ ਤਰ੍ਹਾਂ ਦੇ ਮਾਡੇ ਰਵੱਈਏ ਨੂੰ ਸਵੀਕਾਰ ਨਹੀਂ ਕਰਾਂਗੇ।’