ਨਵੀਂ ਦਿੱਲੀ, 3 ਜਨਵਰੀ
ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਬ੍ਰਿਜਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਨੂੰ ਇਸ ਤੋਂ ਬਾਹਰ ਕੱਢ ਦਿੱਤਾ ਜਾਵੇ। ਰੀਓ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਨੇ ਦਾਅਵਾ ਕੀਤਾ ਕਿ ਉਸ ਦੀ ਮਾਂ ਨੂੰ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਦੇ ਸਮਰਥਕਾਂ ਵੱਲੋਂ ਧਮਕੀ ਭਰੇ ਫੋਨ ਆ ਰਹੇ ਸਨ। ਮਲਿਕ ਨੇ ਪੱਤਰਕਾਰਾਂ ਨੂੰ ਕਿਹਾ, ‘ਸਾਨੂੰ ਨਵੇਂ ਸੰਘ ਨਾਲ ਕੋਈ ਸਮੱਸਿਆ ਨਹੀਂ ਹੈ। ਸਿਰਫ਼ ਇੱਕ ਵਿਅਕਤੀ ਸੰਜੈ ਸਿੰਘ ਦੇ ਆਉਣ ਕਾਰਨ ਸਮੱਸਿਆ ਆਈ ਹੈ। ਸੰਜੈ ਸਿੰਘ ਤੋਂ ਬਿਨਾਂ ਸਾਡਾ ਨਵੀਂ ਫੈਡਰੇਸ਼ਨ ਜਾਂ ਐਡਹਾਕ ਕਮੇਟੀ ਨਾਲ ਕੋਈ ਮੁੱਦਾ ਨਹੀਂ ਹੈ।