ODI Cricket: ਵੈਸਟ ਇੰਡੀਜ਼ ਨੇ ਨਿਊਜ਼ੀਲੈਂਡ ਨੂੰ 7 wickets ਨਾਲ ਹਰਾਇਆ
ਵੈਸਟ ਇੰਡੀਜ਼ ਨੇ ਪਹਿਲੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 267 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ...
Advertisement
ਵੈਸਟ ਇੰਡੀਜ਼ ਨੇ ਪਹਿਲੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 267 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਮੇਜ਼ਬਾਨ ਟੀਮ ਨੇ ਸੱਤ ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਲ ਕਰ ਲਿਆ।
ਵੈਸਟ ਇੰਡੀਜ਼ ਦੀ ਜਿੱਤ ਵਿੱਚ ਕੀਸੀ ਕਾਰਟੀ ਅਤੇ ਸ਼ਾਈ ਹੋਪ ਨੇ ਤੀਜੀ ਵਿਕਟ ਲਈ 131 ਦੌੜਾਂ ਦੀ ਮਜ਼ਬੂਤ ਭਾਈਵਾਲੀ ਕੀਤੀ। ਕਾਰਟੀ 95 ਦੌੜਾਂ ਬਣਾ ਕੇ ਸੈਂਕੜੇ ਤੋਂ ਖੁੰਝ ਗਿਆ; ਕਪਤਾਨ ਹੋਪ ਨੇ 87 ਦੌੜਾਂ ਦੀ ਨਾਬਾਦ ਪਾਰੀ ਖੇਡੀ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਵੱਲੋਂ ਡੈਰਿਲ ਮਿਸ਼ੇਲ ਨੇ ਸਭ ਤੋਂ ਵੱਧ 65 ਦੌੜਾਂ ਬਣਾਈਆਂ। ਨਿਊਜ਼ੀਲੈਂਡ ਦੀਆਂ ਆਖ਼ਰੀ ਛੇ ਵਿਕਟਾਂ ਮਹਿਜ਼ 33 ਦੌੜਾਂ ’ਤੇ ਡਿੱਗੀਆਂ। ਵੈਸਟ ਇੰਡੀਜ਼ ਵੱਲੋਂ ਆਪਣਾ ਪਹਿਲਾ ਮੈਚ ਖੇਡ ਰਹੇ ਵਿਟਲ ਲਾਅਸ ਨੇ 54 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।
Advertisement
Advertisement
Advertisement
×

