ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੱਕ ਰੋਜ਼ਾ ਦਰਜਾਬੰਦੀ: ਹਰਮਨਪ੍ਰੀਤ ਅਤੇ ਸਮ੍ਰਿਤੀ ਇੱਕ-ਇੱਕ ਸਥਾਨ ਹੇਠਾਂ ਖਿਸਕੀਆਂ

ਦੁਬਈ: ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਉਪ ਕਪਤਾਨ ਸਮ੍ਰਿਤੀ ਮੰਧਾਨਾ ਅੱਜ ਜਾਰੀ ਆਈਸੀਸੀ ਇੱਕ ਰੋਜ਼ਾ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਇੱਕ-ਇੱਕ ਸਥਾਨ ਹੇਠਾਂ ਕ੍ਰਮਵਾਰ ਛੇਵੇਂ ਅਤੇ ਸੱਤਵੇਂ ਸਥਾਨ ’ਤੇ ਖਿਸਕ ਗਈਆਂ ਹਨ। ਹਮਲਾਵਰ ਬੱਲੇਬਾਜ਼ ਹਰਮਨਪ੍ਰੀਤ ਦੇ 716 ਜਦਕਿ...
ਹਰਮਨਪ੍ਰੀਤ ਕੌਰ, ਸਮ੍ਰਿਤੀ ਮੰਧਾਨਾ
Advertisement

ਦੁਬਈ: ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਉਪ ਕਪਤਾਨ ਸਮ੍ਰਿਤੀ ਮੰਧਾਨਾ ਅੱਜ ਜਾਰੀ ਆਈਸੀਸੀ ਇੱਕ ਰੋਜ਼ਾ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਇੱਕ-ਇੱਕ ਸਥਾਨ ਹੇਠਾਂ ਕ੍ਰਮਵਾਰ ਛੇਵੇਂ ਅਤੇ ਸੱਤਵੇਂ ਸਥਾਨ ’ਤੇ ਖਿਸਕ ਗਈਆਂ ਹਨ। ਹਮਲਾਵਰ ਬੱਲੇਬਾਜ਼ ਹਰਮਨਪ੍ਰੀਤ ਦੇ 716 ਜਦਕਿ ਸਮ੍ਰਿਤੀ ਦੇ 714 ਅੰਕ ਹਨ। ਸ੍ਰੀਲੰਕਾ ਦੀ ਕਪਤਾਨ ਚਮਾਰੀ ਅਟਾਪੱਟੂ 758 ਅੰਕਾਂ ਨਾਲ ਪਹਿਲੇ ਸਥਾਨ ’ਤੇ ਕਾਬਜ਼ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੀ ਉਹ ਦੇਸ਼ ਦੀ ਪਹਿਲੀ ਮਹਿਲਾ ਖਿਡਾਰਨ ਹੈ। ਇਸੇ ਤਰ੍ਹਾਂ ਖੱਬੇ ਹੱਥ ਦੀ ਸਪਿਨਰ ਰਾਜੇਸ਼ਵਰੀ ਗਾਇਕਵਾੜ (617 ਅੰਕ) ਅਤੇ ਸੀਨੀਅਰ ਆਫ ਸਪਿਨਰ ਦੀਪਤੀ ਸ਼ਰਮਾ ਕ੍ਰਮਵਾਰ ਅੱਠਵੇਂ ਅਤੇ 10ਵੇਂ ਸਥਾਨ ’ਤੇ ਕਾਬਜ਼ ਹਨ। ਇੰਗਲੈਂਡ ਦੀ ਸੋਫੀ ਏਕਲਸਟੋਨ ਪਹਿਲੇ ਸਥਾਨ ’ਤੇ ਕਾਇਮ ਹੈ। -ਪੀਟੀਆਈ

Advertisement
Advertisement
Tags :
ਇੱਕ-ਇੱਕਸਥਾਨਸਮ੍ਰਿਤੀਹਰਮਨਪ੍ਰੀਤਹੇਠਾਂਖਿਸਕੀਆਂਦਰਜਾਬੰਦੀਰੋਜ਼ਾ