DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Olympian ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 9 ਮਈ ਤੋਂ

ਹਫ਼ਤੇ ਦੇ ਅੰਤ ’ਚ ਫਲੱਡ ਲਾਈਟਾਂ ਹੇਠ ਹੋਣਗੇ ਮੁਕਾਬਲੇ; ਉਦਘਾਟਨੀ ਮੈਚ ਫਿਰੋਜ਼ਪੁਰ ਅਤੇ ਮੋਗਾ ਵਿਚਕਾਰ

  • fb
  • twitter
  • whatsapp
  • whatsapp
Advertisement
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ 16ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 9 ਮਈ ਤੋਂ 31 ਮਈ ਤੱਕ ਜਰਖੜ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਫੈਸਟੀਵਲ ਦੇ ਹਾਕੀ ਮੁਕਾਬਲੇ ਹਫਤਾਵਰੀ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਖੇਡੇ ਜਾਣਗੇ। ਟੂਰਨਾਮੈਂਟ ਦਾ ਉਦਘਾਟਨ 9 ਮਈ ਨੂੰ ਹੋਵੇਗਾ ।

ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਜਰਖੜ ਅਕੈਡਮੀ ਦੇ ਤਕਨੀਕੀ ਡਾਇਰੈਕਟਰ ਨਰਾਇਣ ਸਿੰਘ ਗਰੇਵਾਲ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿੱਚ 16 ਟੀਮਾਂ ਹਿੱਸਾ ਲੈਣਗੀਆਂ ਜਦਕਿ ਜੂਨੀਅਰ ਵਰਗ (1-1-2012 ਤੋਂ ਬਾਅਦ ਦੇ ਜਨਮੇ ਖਿਡਾਰੀ ) ਤੇ ਅਧਾਰ ਤੇ ਟੀਮਾਂ ਹਿੱਸਾ ਲੈਣਗੀਆਂ। ਇਹ ਟੂਰਨਾਮੈਂਟ ਲੀਗ-ਕਮ-ਨਾਕਆਉੂਟ ਪ੍ਰਣਾਲੀ ਦੇ ਅਧਾਰ ’ਤੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਪੰਜਾਬ ਭਰ ਵਿੱਚੋਂ 16 ਟੀਮਾਂ ਨੇ ਖੇਡਣ ਦੀ ਪੁਸ਼ਟੀ ਕਰ ਦਿੱਤੀ ਹੈ। ਸੀਨੀਅਰ ਅਤੇ ਜੂਨੀਅਰ ਗਰੁੱਪ ਵਿੱਚ 8 -8 ਟੀਮਾਂ ਖੇਡਣਗੀਆਂ। 9 ਮਈ ਨੂੰ ਟੂਰਨਾਮੈਂਟ ਦਾ ਉਦਘਾਟਨੀ ਮੈਚ ਫਿਰੋਜ਼ਪੁਰ ਅਤੇ ਮੋਗਾ ਵਿਚਕਾਰ ਖੇਡਿਆ ਜਾਵੇਗਾ। ਦੂਜਾ ਮੈਚ ਨੀਟਾ ਕਲੱਬ ਰਾਮਪੁਰ ਅਤੇ ਅਮਰਗੜ੍ਹ ਵਿਚਕਾਰ ਖੇਡਿਆ ਜਾਵੇਗਾ। ਹਰ ਦਿਨ 4 ਮੈਚ ਹੋਇਆ ਕਰਨਗੇ।

Advertisement

ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਦੁਪਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪ੍ਰਿਥੀਪਾਲ ਸਿੰਘ ਰਨਿੰਗ ਹਾਕੀ ਟਰਾਫੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਉਪ ਜੇਤੂ ਟੀਮ ਨੂੰ 40 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਟੀਮ ਨੂੰ 25 ਹਜ਼ਾਰ ਰੁਪਏ, ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਤ ਕੀਤਾ ਜਾਵੇਗਾ। ਸੀਨੀਅਰ ਟੀਮਾਂ ਦੀ ਐਂਟਰੀ ਫੀਸ ਪ੍ਰਤੀ ਟੀਮ 3000, ਜੂਨੀਅਰ ਟੀਮ ਦੀ ਐਂਟਰੀ ਪ੍ਰਤੀ ਟੀਮ 1000 ਰੁਪਏ ਹੋਵੇਗੀ।

Advertisement

Advertisement
×