ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਅਰਜਨਟੀਨਾ ਦੀ ਟੀਮ ਨੇ 2-1 ਨਾਲ ਹਰਾਇਆ; ਕਾਂਸੀ ਦੇ ਤਗਮੇ ਲਈ ਭਾਰਤੀ ਖਿਡਾਰਨਾਂ ਦਾ ਬ੍ਰਿਟੇਨ ਨਾਲ ਹੋਵੇਗਾ ਮੁਕਾਬਲਾ

ਓਲੰਪਿਕ ਮਹਿਲਾ ਹਾਕੀ: ਭਾਰਤ ਲਈ ਸੋਨ ਤਗਮੇ ਦੀ ਉਮੀਦ ਟੁੱਟੀ

ਟੋਕੀਓ, 4 ਅਗਸਤ

ਇਥੇ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਸੈਮੀ-ਫਾਈਨਲ ਮੁਕਾਬਲੇ ਵਿੱਚ ਅੱਜ ਅਰਜਨਟੀਨਾ ਦੀ ਟੀਮ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ 2-1 ਨਾਲ ਮਾਤ ਦੇ ਦਿੱਤੀ ਹੈ। ਅਰਜਨਟੀਨਾ ਦੀ ਟੀਮ ਨੇ ਦੋਵੇਂ ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ। ਇਹ ਗੋਲ ਟੀਮ ਦੀ ਕਪਤਾਨ ਮਾਰੀਆ ਬਾਰਿਓਨਿਓਵੋ ਵੱਲੋਂ ਕੀਤੇ ਗਏ। ਇਸ ਤੋਂ ਪਹਿਲਾਂ ਖੇਡ ਦੇ ਸ਼ੁਰੂਆਤੀ ਦੌਰ ਵਿੱਚ ਹੀ ਭਾਰਤੀ ਖਿਡਾਰਨ ਗੁਰਜੀਤ ਕੌਰ ਨੇ ਖੇਡ ਸ਼ੁਰੂ ਹੋਣ ਦੇ ਦੋ ਮਿੰਟਾਂ ਵਿੱਚ ਹੀ ਪਹਿਲਾ ਗੋਲ ਕਰ ਕੇ ਅਰਜਨਟੀਨਾ ਖ਼ਿਲਾਫ਼ ਚੜ੍ਹਤ ਬਣਾ ਲਈ ਸੀ। ਇਹ ਚੜ੍ਹਤ ਬਹੁਤੀ ਦੇਰ ਤੱਕ ਬਰਕਰਾਰ ਨਾ ਰਹਿ ਸਕੀ। ਭਾਰਤੀ ਟੀਮ ਦਾ ਹੁਣ ਕਾਂਸੀ ਦੇ ਤਗਮੇ ਲਈ ਮੈਚ ਬ੍ਰਿਟੇਨ ਦੀ ਟੀਮ ਨਾਲ ਹੋਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All