ਨਵੀਂ ਦਿੱਲੀ,17 ਜੁਲਾਈ
ਭਾਰਤੀ ਨਿਸ਼ਾਨੇਬਾਜ਼ੀ ਦਲ ਅੱਜ ਸਵੇਰੇ ਟੋਕੀਓ ਓਲੰਪਿਕ ਖੇਡ ਪਿੰਡ ਵਿੱਚ ਪਹੁੰਚ ਗਿਆ ਹੈ, ਜਿੱਥੇ ਉਨ੍ਹਾਂ ਨੂੰ ਕਮਰੇ ਦੇ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਭਾਰਤੀ ਨਿਸ਼ਾਨੇਬਾਜ਼ਾਂ ਨੂੰ ਓਲੰਪਿਕ ਤੋਂ ਪਹਿਲਾਂ ਇਕਾਂਤਵਾਸ ਰਹਿਣ ਦੀ ਜ਼ਰੂਰਤ ਨਹੀਂ ਹੈ। ਉਹ 19 ਜੁਲਾਈ ਤੋਂ ਅਭਿਆਸ ਸ਼ੁਰੂ ਕਰ ਦੇਣਗੇ। ਨਿਸ਼ਾਨੇਬਾਜ਼ੀ ਦੇ ਮੁਕਾਬਲੇ ਉਦਘਾਟਨੀ ਸਮਾਗਮ ਤੋਂ ਅਗਲੇ ਦਿਨ ਅਸਾਕਾ ਸ਼ੂਟਿੰਗ ਰੇਂਜ ਵਿੱਚ ਹੋਣਗੇ, ਜੋ ਲਗਪਗ 10 ਦਿਨ ਚੱਲਣਗੇ।
ਭਾਰਤੀ ਰਾਸ਼ਟਰੀ ਰਾਈਫਲ ਐਸੋਸੀਏਸ਼ਨ ਦੇ ਸਕੱਤਰ ਰਾਜੀਵ ਸਕੱਤਰ ਨੇ ਦੱਸਿਆ ਕਿ ਭਾਰਤੀ ਨਿਸ਼ਾਨੇਬਾਜ਼ ਕਰੋਏਸ਼ੀਆ ਤੋਂ ਇੱਥੇ ਪਹੁੰਚੇ ਹਨ, ਇਸ ਲਈ ਉਨ੍ਹਾਂ ਨੂੰ ਇਕਾਂਤਵਾਸ ਹੋਣ ਦੀ ਜ਼ਰੂਰਤ ਨਹੀਂ। ਨਿਸ਼ਾਨੇਬਾਜ਼ ਸੋਮਵਾਰ ਨੂੰ ਸ਼ੂਟਿੰਗ ਰੇਂਜ ਦਾ ਦੌਰਾ ਕਰ ਸਕਦੇ ਹਨ। -ਪੀਟੀਆਈ