ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੱਕ ਰੋਜ਼ਾ ਲੜੀ: ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਮੈਚ ਅੱਜ

ਭਾਰਤ ਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਰੋਜ਼ਾ ਮੈਚ 16 ਜੁਲਾਈ ਨੂੰ ਸਾਊਥੈਂਪਟਨ ’ਚ ਖੇਡਿਆ ਜਾਵੇਗਾ। ਇੰਗਲੈਂਡ ਖ਼ਿਲਾਫ਼ ਟੀ-20 ਲੜੀ 3-2 ਨਾਲ ਜਿੱਤਣ ਮਗਰੋਂ ਵਿਸ਼ਵਾਸ ਨਾਲ ਲਬਰੇਜ਼ ਭਾਰਤੀ ਮਹਿਲਾ ਟੀਮ ਬੁੱਧਵਾਰ ਨੂੰ ਜੇਤੂ ਲੈਅ ਬਰਕਰਾਰ ਰੱਖਣ...
Advertisement

ਭਾਰਤ ਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਰੋਜ਼ਾ ਮੈਚ 16 ਜੁਲਾਈ ਨੂੰ ਸਾਊਥੈਂਪਟਨ ’ਚ ਖੇਡਿਆ ਜਾਵੇਗਾ। ਇੰਗਲੈਂਡ ਖ਼ਿਲਾਫ਼ ਟੀ-20 ਲੜੀ 3-2 ਨਾਲ ਜਿੱਤਣ ਮਗਰੋਂ ਵਿਸ਼ਵਾਸ ਨਾਲ ਲਬਰੇਜ਼ ਭਾਰਤੀ ਮਹਿਲਾ ਟੀਮ ਬੁੱਧਵਾਰ ਨੂੰ ਜੇਤੂ ਲੈਅ ਬਰਕਰਾਰ ਰੱਖਣ ਦੇ ਇਰਾਦੇ ਨਾਲ ਮੈਦਾਨ ’ਚ ਨਿੱਤਰੇਗੀ। ਇਸ ਵਰ੍ਹੇ ਦੇ ਅੰਤ ’ਚ ਭਾਰਤ ਵਿੱਚ ਇੱਕ ਦਿਨਾਂ ਕ੍ਰਿਕਟ ਵਿਸ਼ਵ ਕੱਪ ਹੋਣਾ ਹੈ ਜਿਸ ਦੇ ਮੱਦੇਨਜ਼ਰ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ 50 ਓਵਰਾਂ ਦੇ ਫਾਰਮੈਟ ’ਚ ਆਪਣਾ ਪ੍ਰਦਰਸ਼ਨ ਸੁਧਾਰਨਾ ਚਾਹੇਗੀ। ਭਾਰਤ ਨੇ ਆਪਣਾ ਆਖਰੀ ਇੱਕ ਦਿਨਾ ਮੈਚ ਮਈ ਵਿੱਚ ਸ੍ਰੀਲੰਕਾ ਅਤੇ ਦੱਖਣੀ ਅਫਰੀਕਾ ਖ਼ਿਲਾਫ਼ ਤਿਕੋਣੀ ਲੜੀ ’ਚ ਜਿੱਤਿਆ ਸੀ। ਇੰਗਲੈਂਡ ਖ਼ਿਲਾਫ਼ ਲੜੀ ’ਚ ਜਿੱਤ ਹਾਸਲ ਕਰਨ ਨਾਲ ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਦਾ ਹੌਸਲਾ ਵਧੇਗਾ।

Advertisement
Advertisement
Show comments