ਬ੍ਰਿਜ ਭੂਸ਼ਣ ਉਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ
ਨਵੀਂ ਦਿੱਲੀ, 22 ਅਗਸਤ ਦਿੱਲੀ ਕੋਰਟ ਨੇ ਪੁਲੀਸ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ ਦੀ ਸੁਰੱਖਿਆ ਫੌਰੀ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਚੀਫ਼ ਜੁਡੀਸ਼ੀਅਲ...
Advertisement
ਨਵੀਂ ਦਿੱਲੀ, 22 ਅਗਸਤ
ਦਿੱਲੀ ਕੋਰਟ ਨੇ ਪੁਲੀਸ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਮਹਿਲਾ ਪਹਿਲਵਾਨ ਦੀ ਸੁਰੱਖਿਆ ਫੌਰੀ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਿਅੰਕਾ ਰਾਜਪੂਤ ਨੇ ਇਹ ਅੰਤਰਿਮ ਹੁਕਮ ਸੀਨੀਅਰ ਵਕੀਲ ਰੇਬੇਕਾ ਜੌਹਨ ਵੱਲੋਂ ਦਾਇਰ ਅਰਜ਼ੀਆਂ 'ਤੇ ਸੁਣਵਾਈ ਦੌਰਾਨ ਕੀਤੇ ਹਨ। ਇਸ ਮਹਿਲਾ ਪਹਿਲਵਾਨ ਵੱਲੋਂ ਸ਼ੁੱਕਰਵਾਰ ਨੂੰ ਬਿਆਨ ਦਰਜ ਕਰਵਾਏ ਜਾਣੇ ਹਨ। -ਪੀਟੀਆਈ
Advertisement
Advertisement