ਟੋਕੀਓ: ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਦੱਸਿਆ ਕਿ ਕੋਵਿਡ-19 ਦੇ ਲਗਾਤਾਰ ਆ ਰਹੇ ਕੇਸਾਂ ਕਾਰਨ ਓਸਾਕਾ ਵਿਚ ਹੋਣ ਵਾਲੀ ਓਲੰਪਿਕ ਟਾਰਚ ਰਿਲੇਅ ਨੂੰ ਰੱਦ ਕਰ ਦਿੱਤਾ ਗਿਆ ਹੈ। ਓਲੰਪਿਕ ਅਧਿਕਾਰੀਆਂ ਨੇ ਦੱਸਿਆ ਕਿ ਟੋਕੀਓ ਓਲੰਪਿਕ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੂਜੇ ਪਾਸੇ ਅੱਜ ਭਾਰਤ ਦੇ ਖੇਡ ਮੰਤਰੀ ਕਿਰਨ ਰਿਜਿਜੂ ਨੇ ਓਲੰਪਿਕ ਖੇਡਣ ਜਾਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਤਿਆਰੀਆਂ ਦਾ ਜਾਇਜ਼ਾ ਲਿਆ। -ਪੀਟੀਆਈ