ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਇਆ
ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਦੋ ਵਿਕਟਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਇਹ ਜਿੱਤ ਆਪਣੇ ਹੇਠਲੇ ਕ੍ਰਮ ਦੇ ਬੱਲੇਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਹਾਸਲ ਕੀਤੀ ਹੈ। ਮੈਚ ਵਿੱਚ ਪਾਕਿਸਤਾਨ ਨੂੰ 264 ਦੌੜਾਂ ਦਾ ਟੀਚਾ...
Advertisement
ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਦੋ ਵਿਕਟਾਂ ਨਾਲ ਹਰਾਇਆ ਹੈ। ਪਾਕਿਸਤਾਨ ਨੇ ਇਹ ਜਿੱਤ ਆਪਣੇ ਹੇਠਲੇ ਕ੍ਰਮ ਦੇ ਬੱਲੇਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਹਾਸਲ ਕੀਤੀ ਹੈ। ਮੈਚ ਵਿੱਚ ਪਾਕਿਸਤਾਨ ਨੂੰ 264 ਦੌੜਾਂ ਦਾ ਟੀਚਾ ਮਿਲਿਆ ਸੀ। ਪਾਕਿਸਤਾਨ ਨੇ 39ਵੇਂ ਓਵਰ ਵਿੱਚ ਤਿੰਨ ਵਿਕਟਾਂ ’ਤੇ 196 ਦੌੜਾਂ ਬਣਾ ਲਈਆਂ, ਪਰ ਇਸ ਤੋਂ ਬਾਅਦ ਲਗਾਤਾਰ ਵਿਕਟਾਂ ਡਿੱਗਦੀਆਂ ਗਈਆਂ। ਦੱਖਣੀ ਅਫਰੀਕਾ ਨੇ ਆਖ਼ਰੀ ਪੰਜ ਓਵਰਾਂ ਵਿੱਚ ਚਾਰ ਵਿਕਟਾਂ ਲੈ ਕੇ ਪਾਕਿਸਤਾਨ ਨੂੰ ਮੁਸ਼ਕਲ ਵਿੱਚ ਪਾ ਦਿੱਤਾ। ਅੰਤ ਅਖ਼ੀਰਲੇ ਓਵਰ ਵਿੱਚ ਅੱਠ ਵਿਕਟਾਂ ਗੁਆਉਣ ਤੋਂ ਬਾਅਦ ਪਾਕਿਸਤਾਨ ਦੇ ਬੱਲੇਬਾਜ਼ਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 264 ਦੌੜਾਂ ਦਾ ਟੀਚਾ ਪੂਰਾ ਕਰ ਲਿਆ।
Advertisement
Advertisement
×

