ਪੀ ਸੀ ਬੀ ਵੱਲੋਂ ਅਰਸ਼ਦੀਪ ਖ਼ਿਲਾਫ਼ ਸ਼ਿਕਾਇਤ
ਪਾਕਿਸਤਾਨ ਕ੍ਰਿਕਟ ਬੋਰਡ (ਪੀ ਸੀ ਬੀ) ਨੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ 21 ਸਤੰਬਰ ਨੂੰ ਦੁਬਈ ਵਿੱਚ ਚੱਲ ਰਹੇ ਏਸ਼ੀਆ ਕੱਪ ਦੌਰਾਨ ਇਤਰਾਜ਼ਯੋਗ ਇਸ਼ਾਰੇ ਕਰਨ ਦੇ ਦੋਸ਼ ਹੇਠ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ ਸੀ ਸੀ) ਕੋਲ ਸ਼ਿਕਾਇਤ ਦਰਜ ਕਰਵਾਈ...
ਪਾਕਿਸਤਾਨ ਕ੍ਰਿਕਟ ਬੋਰਡ (ਪੀ ਸੀ ਬੀ) ਨੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ 21 ਸਤੰਬਰ ਨੂੰ ਦੁਬਈ ਵਿੱਚ ਚੱਲ ਰਹੇ ਏਸ਼ੀਆ ਕੱਪ ਦੌਰਾਨ ਇਤਰਾਜ਼ਯੋਗ ਇਸ਼ਾਰੇ ਕਰਨ ਦੇ ਦੋਸ਼ ਹੇਠ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ ਸੀ ਸੀ) ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੀ ਸੀ ਬੀ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਫਾਈਨਲ ਤੋਂ ਪਹਿਲਾਂ ਮੰਗ ਕੀਤੀ ਹੈ ਕਿ ਸੁਪਰ ਚਾਰ ਮੁਕਾਬਲੇ ਵਿੱਚ ਭਾਰਤ ਦੀ ਪਾਕਿਸਤਾਨ ’ਤੇ ਛੇ ਵਿਕਟਾਂ ਦੀ ਜਿੱਤ ਤੋਂ ਬਾਅਦ ਆਈ ਸੀ ਸੀ ਅਰਸ਼ਦੀਪ ਵਿਰੁੱਧ ਉਸ ਦੇ ਵਿਹਾਰ ਲਈ ਕਾਰਵਾਈ ਕਰੇ। ਪਾਕਿਸਤਾਨ ਵੱਲੋਂ ਕੀਤੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਨੇ ਦਰਸ਼ਕਾਂ ਵੱਲ ਗਲਤ ਇਸ਼ਾਰੇ ਕਰਕੇ ਆਈ ਸੀ ਸੀ ਦੇ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਪੀ ਸੀ ਬੀ ਨੇ ਕਿਹਾ ਕਿ ਅਰਸ਼ਦੀਪ ਦੀਆਂ ਕਾਰਵਾਈਆਂ ਨਾਲ ਕ੍ਰਿਕਟ ਦਾ ਅਕਸ ਖਰਾਬ ਹੋਇਆ ਹੈ। ਅਰਸ਼ਦੀਪ ਵਿਰੁੱਧ ਪਟੀਸ਼ਨ ਤੋਂ ਪਹਿਲਾਂ ਪੀ ਸੀ ਬੀ ਨੇ ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਵਿਰੁੱਧ ਆਈ ਸੀ ਸੀ ਕੋਲ ਦੋ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।