ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 7 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੰਜਾਬ ਇੰਟਰਨੈਸ਼ਨਲ ਸਕੂਲ ਪਿੱਪਲ ਮਾਜਰਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਸਕੂਲ ਦੀ ਅੰਡਰ 17 ਲੜਕਿਆਂ ਦੀ ਫੁਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੀਆਂ ਦੀ ਇਸੇ ਵਰਗ ਦੀ ਟੀਮ ਨੇ ਵੀ ਫੁਟਬਾਲ ਦੇ ਮੁਕਾਬਲੇ ਦੌਰਾਨ ਬਲਾਕ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ ਵਿੱਚ ਸਕੂਲ ਦੇ ਅੰਡਰ 14 ਲੜਕਿਆਂ ਅਤੇ ਲੜਕੀਆਂ ਨੇ ਬਲਾਕ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ। ਇਸ ਅੰਡਰ 17 ਲੜਕੀਆਂ ਨੇ ਦੂਜਾ ਅਤੇ ਲੜਕਿਆਂ ਨੇ ਬਲਾਕ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਸਨਮਾਨਕੀਤਾ ਗਿਆ ਹੈ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਡੀਪੀ ਹਰਪ੍ਰੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਸੁਨੀਤਾ ਸ਼ਰਮਾ ਹਾਜਰ ਸਨ ।