ਜਲੰਧਰ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੇ ਸ਼ਹਿਰ ਪੰਚਕੂਲਾ ਵਿੱਚ ਚੱਲ ਰਹੀਆਂ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਪੰਜਾਬ ਦੀ ਹਾਕੀ ਟੀਮ (ਲੜਕੇ) ਨੇ ਉੱਤਰ ਪ੍ਰਦੇਸ਼ ਨੂੰ 3-1 ਨਾਲ ਹਰਾ ਕੇ ਸੋਨ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਇਸ ਜੇਤੂ ਟੀਮ ਅਤੇ ਟੀਮ ਸਟਾਫ ਨੂੰ ਵਧਾਈ ਦਿੰਦਿਆਂ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਪਰਗਟ ਸਿੰਘ ਅਤੇ ਜਨਰਲ ਸਕੱਤਰ ਨਿਤਿਨ ਕੋਹਲੀ ਨੇ ਕਿਹਾ ਕਿ ਇਸ ਟੀਮ ਨੇ ਬੇਹਤਰੀਨ ਹਾਕੀ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੀ ਹਾਕੀ ਦੇ ਖੇਤਰ ਵਿਚਲੀ ਸ਼ਾਨ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜੇਤੂ ਟੀਮ ਦੀ ਚੋਣ ਹਾਕੀ ਪੰਜਾਬ ਅਤੇ ਪੰਜਾਬ ਖੇਡ ਵਿਭਾਗ ਦੇ ਚੋਣਕਰਤਾਵਾਂ ਵਲੋਂ ਕੀਤੀ ਗਈ ਸੀ। ਇਸੇ ਤਰ੍ਹਾਂ ਜ਼ਿਲ੍ਹਾ ਰੂਪਨਗਰ ਦੇ ਪਿੰਡ ਸਮੁੰਦੜੀਆਂ ਦੀ ਜੈਸਮੀਨ ਕੌਰ ਨੇ ਸ਼ਾਟਪੁਟ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ।