ਪੰਜਾਬ ’ਚ ਆਈ ਪੀ ਐਲ ਦੀ ਤਰਜ਼ ’ਤੇ ਸ਼ੇਰ-ਏ-ਪੰਜਾਬ ਟੀ-20 ਲੀਗ ਕਰਵਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ’ਤੇ ਖਿਡਾਰੀਆਂ ਨਾਲ ਮੁਲਾਕਾਤ ਕਰ ਕੇ ਸ਼ੇਰ-ਏ-ਪੰਜਾਬ ਟੀ-20 ਲੀਗ ਦਾ ਰਸਮੀ ਐਲਾਨ ਕੀਤਾ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਕਰਵਾਈ ਜਾਵੇਗੀ, ਜਿਸ ’ਚ 6 ਫ੍ਰੈਂਚਾਇਜ਼ੀ ਟੀਮਾਂ ਹਿੱਸਾ ਲੈਣਗੀਆਂ। ਇਨ੍ਹਾਂ ਟੀਮਾਂ ਲਈ 9 ਅਗਸਤ ਨੂੰ ਖਿਡਾਰੀਆਂ ਦੀ ਨਿਲਾਮੀ ਸ਼ੁਰੂ ਹੋਵੇਗੀ ਜਿਸ ’ਚ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਵੱਲੋਂ ਫ਼ਾਜ਼ਿਲਕਾ ਫ਼ਾਲਕਨਜ਼ ਦੀ ਨੁਮਾਇੰਦਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਅਰਸ਼ਦੀਪ ਸਿੰਘ ਲੁਧਿਆਣਾ ਲਾਇਨਜ਼, ਅਭਿਸ਼ੇਕ ਸ਼ਰਮਾ ਅੰਮ੍ਰਿਤਸਰ ਸੂਰਮਾਜ਼, ਪ੍ਰਭਸਿਮਰਨ ਸਿੰਘ ਜਲੰਧਰ ਵਾਰੀਅਰਜ਼, ਰਮਨਦੀਪ ਸਿੰਘ ਮੁਹਾਲੀ ਕਿੰਗਜ਼ ਅਤੇ ਗੁਰਨੂਰ ਬਰਾੜ ਬਠਿੰਡਾ ਰਾਇਲਜ਼ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਭਾਰਤੀ ਕ੍ਰਿਕਟ ਟੀਮ ਦੀ ਰੀੜ੍ਹ ਦੀ ਹੱਡੀ ਹੈ, ਜਿਸ ਦੇ 21 ਖਿਡਾਰੀ ਆਈ ਪੀ ਐੱਲ ’ਚ ਖੇਡੇ ਸਨ। ਇਹ ਸਾਰੇ ਖਿਡਾਰੀ ਹੁਣ ਪੰਜਾਬ ਦੀ ਆਪਣੀ ਲੀਗ ਦੀ ਖਿੱਚ ਦਾ ਕੇਂਦਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ ਪਹਿਲੀ ਵਾਰ ਅਕਤੂਬਰ-ਨਵੰਬਰ ’ਚ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ’ ਦੀ ਮੇਜ਼ਬਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਡਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਸਕੱਤਰ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੀਤ ਪ੍ਰਧਾਨ ਦੀਪਕ ਬਾਲੀ ਨੇ ਮੁੱਖ ਮੰਤਰੀ ਨੂੰ ਸਨਮਾਨ ਵਜੋਂ ਲੀਗ ਦੇ ਲੋਗੋ ਵਾਲੀ ਜਰਸੀ ਭੇਟ ਕੀਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

