DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਪੰਜਾਬ ਤਿਆਰ

ਭਾਰਤ ਸਣੇ ਛੇ ਟੀਮਾਂ ਟੂਰਨਾਮੈਂਟ ’ਚ ਹਿੱਸਾ ਲੈਣਗੀਆਂ

  • fb
  • twitter
  • whatsapp
  • whatsapp
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰ ਰਹੀ ਹੈ ਅਤੇ ਇਸੇ ਸਦਕਾ ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ। ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਲ-ਨਾਲ ਪੰਜਾਬ 40 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਕਰੇਗਾ। ਮੁੱਖ ਮੰਤਰੀ ਨੇ ਕਿਹਾ, “ਏਸ਼ਿਆਈ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਹਾਕੀ ਦੀਆਂ ਚੋਟੀ ਦੀਆਂ ਛੇ ਟੀਮਾਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਗੀਆਂ। ਪੰਜਾਬ ਨੂੰ ਪਹਿਲੀ ਵਾਰ ਇਸ ਕੌਮਾਂਤਰੀ ਮੁਕਾਬਲੇ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਇਹ ਵੱਡੀ ਪ੍ਰਾਪਤੀ ਹੈ।” ਹਾਕੀ ਮੈਚ ਮੁਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ’ਚ ਹੋਣਗੇ। ਇਸ ਤੋਂ ਇਲਾਵਾ ਸੂਬੇ ਨੂੰ ਚਾਰ ਦੇਸ਼ਾਂ ਦੇ ਇੱਕ ਹੋਰ ਕੌਮਾਂਤਰੀ ਮੁਕਾਬਲੇ ਦੀ ਮਨਜ਼ੂਰੀ ਦਿੱਤੀ ਗਈ ਹੈ ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਹੋਰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ’ਤੇ ਰਾਜਸੀ ਆਗੂਆਂ ਦੇ ਕਬਜ਼ੇ ਕਰਵਾ ਦਿੱਤੇ ਸਨ। ਜਿਹੜੇ ਆਗੂ ਖੇਡ ਫੈਡਰੇਸ਼ਨਾਂ ਦੇ ਪ੍ਰਧਾਨ ਬਣੇ ਰਹੇ ਹਨ, ਉਨ੍ਹਾਂ ਨੂੰ ਉਹ ਖੇਡ ਖੇਡਣੀ ਵੀ ਨਹੀਂ ਆਉਂਦੀ ਸੀ।

Advertisement
Advertisement
×