DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਖ਼ਤ ਦਮਦਮਾ ਸਾਹਿਬ ’ਚ Punjab State Gatka Championship ਸ਼ੁਰੂ

ਚਾਰ ਰੋਜ਼ਾ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ 1000 ਤੋਂ ਵੱਧ ਖਿਡਾਰੀ ਲੈ ਰਹੇ ਹਨ ਹਿੱਸਾ

  • fb
  • twitter
  • whatsapp
  • whatsapp
featured-img featured-img
ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦੇ ਆਗਾਜ਼ ਕਰਵਾਉਂਦੇ ਹੋਏ ਪ੍ਰਬੰਧਕ।
Advertisement

ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿੱਚ ਅੱਜ ਚਾਰ ਰੋਜ਼ਾ 11ਵੀਂ ਪੰਜਾਬ ਸਟੇਟ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਆਗ਼ਾਜ਼ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ 1000 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਆਲ ਇੰਡੀਆ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੋਹਲ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਖਿਡਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਗਤਕੇ ਨੂੰ ਕੌਮੀ ਪੱਧਰ ’ਤੇ ਮਾਨਤਾ ਮਿਲ ਚੁੱਕੀ ਹੈ ਅਤੇ ਸਰਕਾਰੀ ਨੌਕਰੀਆਂ ਵਿੱਚ ਗਤਕਾ ਖਿਡਾਰੀਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਬੱਚਿਆਂ ਨੂੰ ਖੇਡ ਭਾਵਨਾ ਅਤੇ ਮਰਿਆਦਾ ਕਾਇਮ ਰੱਖਣ ਦੇ ਨਾਲ-ਨਾਲ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਲਈ ਗਤਕੇ ਵਰਗੀਆਂ ਰਵਾਇਤੀ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਨਾ ਚਾਹੀਦਾ ਹੈ। ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਨੇ ਪੰਜਾਬ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਚੈਂਪੀਅਨਸ਼ਿਪ ਦੇ ਸੁਚੱਜੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।

Advertisement

Advertisement
Advertisement
×