ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਵਿੱਚ ਅੱਜ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਵਿਰਸਾ ਸੰਭਾਲ ਕੌਮੀ ਗਤਕਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪੰਜਾਬ ਦੀ ਟੀਮ ਪਹਿਲੇ, ਦਿੱਲੀ ਦੂਜੇ ਅਤੇ ਹਿਮਾਚਲ ਦੀ ਟੀਮ ਤੀਜੇ ਸਥਾਨ ’ਤੇ ਰਹੀ। ਫਰੀ ਸੋਟੀ ਮੁਕਾਬਲੇ ਵਿੱਚ ਵੀ ਪੰਜਾਬ ਨੇ ਬਾਜ਼ੀ ਮਾਰੀ ਅਤੇ ਹਿਮਾਚਲ ਪ੍ਰਦੇਸ਼ ਦੂਜੇ ਸਥਾਨ ’ਤੇ ਰਿਹਾ। ਹਰਿਆਣਾ ਦੀ ਟੀਮ ਨੇ ਬੈਸਟ ਕੋਰਿਓਗ੍ਰਾਫ਼ੀ ਦਾ ਇਨਾਮ ਜਿੱਤਿਆ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬਾਕਰਪੁਰ, ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਅਤੇ ਪ੍ਰਬੰਧਕ ਸਕੱਤਰ ਜਗਤਾਰ ਸਿੰਘ ਜੱਗੀ ਨੇ ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਕੀਤੀ। ਮੁਕਾਬਲਿਆਂ ਦੀ ਜਜਮੈਂਟ ਰਾਜਬੀਰ ਸਿੰਘ, ਹਰਮਨਜੋਤ ਸਿੰਘ ਜੰਡਪੁਰ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਹੋਏ ਸਮਾਗਮ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਸਮਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਗਾਇਕ ਹਰਦੀਪ, ਅਦਾਕਾਰ ਅੰਮ੍ਰਿਤਪਾਲ ਸਿੰਘ ਬਿੱਲਾ, ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸੋਹਲ, ਬਲਜਿੰਦਰ ਸਿੰਘ ਤੂਰ, ਡੀ ਐੱਸ ਪੀ ਹਰਸਿਮਰਤ ਸਿੰਘ ਬੱਲ ਅਤੇ ਸਮਾਜ ਸੇਵੀ ਅਮਨਜੀਤ ਸਿੰਘ ਮਾਨ ਵੀ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

