DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Tashkent ਵਿੱਚ ਚਮਕਿਆ ਪੰਜਾਬ ਦਾ ਪੁੱਤਰ

ਅੰਮ੍ਰਿਤਪਾਲ ਨੇ ਸੈਂਟਰਲ ਸਾਊਥ ਏਸ਼ੀਆ ਰਗਬੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

  • fb
  • twitter
  • whatsapp
  • whatsapp
featured-img featured-img
ਚਾਂਦੀ ਦਾ ਤਗਮਾ ਜਿਤਣ ਉਪਰੰਤ ਖੁਸ਼ੀ ਦਾ ਇਜ਼ਹਾਰ ਕਰਦਾ ਹੋਇਆ ਅੰਮ੍ਰਿਤਪਾਲ ਸਿੰਘ।
Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਰੀਰਕ ਸਿੱਖਿਆ ਅਤੇ ਖੇਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਤਾਸ਼ਕੰਦ ਵਿੱਚ ਹੋਈ ਮੱਧ-ਦੱਖਣੀ ਏਸ਼ੀਆ ਰਗਬੀ ਸੈਵਨਜ਼ ਚੈਂਪੀਅਨਸ਼ਿਪ 2026 ਵਿੱਚ ਭਾਰਤੀ ਟੀਮ ਵੱਲੋਂ ਖੇਡਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਉਸ ਨੇ ਯੂਨੀਵਰਸਿਟੀ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਮੁਕਾਬਲਿਆਂ, ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਅਤੇ ਨੈਸ਼ਨਲ ਗੇਮਜ਼ ਵਿੱਚ ਬਿਹਤਰ ਖੇਡ ਦਿਖਾ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪ੍ਰਿਤਪਾਲ ਸਿੰਘ, ਡੀਨ ਅਕਾਦਮਿਕ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਾ. ਅੰਕਦੀਪ ਕੌਰ ਅਟਵਾਲ, ਡਾ. ਹਰਨੀਤ ਬਿਲਿੰਗ, ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ, ਪੀ ਆਰ ਓ ਜਸਪ੍ਰੀਤ ਕੌਰ ਅਤੇ ਰਗਬੀ ਸੈਕਟਰੀ ਨੀਰਜ ਕੁਮਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੋਚ ਸੰਦੀਪ ਕੁਮਾਰ ਨੂੰ ਮੁਬਾਰਕਬਾਦ

Advertisement

ਦਿੱਤੀ ਹੈ।

Advertisement

ਯੂਨੀਵਰਸਿਟੀ ਦੀ ਖਿਡਾਰਨ ਅਮਨਦੀਪ ਕੌਰ ਵੀ ਏਸ਼ੀਅਨ ਰਗਬੀ ਸੈਵਨ ਸੀਰੀਜ਼ ਦੌਰਾਨ ਚੀਨ ਅਤੇ ਸ੍ਰੀਲੰਕਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੀ ਹੈ। ਆਰ ਪੀ ਐੱਲ ਵਿੱਚ ਉਸ ਨੂੰ ਚੇਨੱਈ ਬੁਲਜ਼ ਨੇ ਚੁਣਿਆ ਹੈ। ਵਾਈਸ ਚਾਂਸਲਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਅਮਨਦੀਪ ਕੌਰ ਰਗਬੀ ਵਿੱਚ ਕੌਮਾਂਤਰੀ ਪੱਧਰ ’ਤੇ ਦੇਸ਼ ਦੀ ਨੁਮਾਇੰਦਗੀ ਕਰਦਿਆਂ ਵੱਡੀਆਂ ਮੱਲਾਂ ਮਾਰਨ ਵਾਲੇ ਪਹਿਲੇ ਪੰਜਾਬੀ ਹਨ।

Advertisement
×