ਸਿੰਗਾਪੁਰ: ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਅੱਜ ਇੱਥੇ ਮਹਿਲਾ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਜਾਪਾਨ ਦੀ ਸਾਇਨਾ ਕਾਵਾਕਾਮੀ ਨੂੰ ਹਰਾ ਕੇ ਸਿੰਗਾਪੁਰ ਓਪਨ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਸਿੰਧੂ ਨੇ 32 ਮਿੰਟ ਚੱਲੇ ਇਸ ਮੁਕਾਬਲੇ ਵਿੱਚ ਵਿਸ਼ਵ ਦੀ 38ਵੇਂ ਦਰਜੇ ਦੀ ਖਿਡਾਰਨ ਕਾਵਾਕਾਮੀ ਨੂੰ 21-15, 21-7 ਨਾਲ ਹਰਾਇਆ। ਫਾਈਨਲ ਵਿੱਚ ਉਸ ਦਾ ਮੁਕਾਬਲਾ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ ਚੀਨ ਦੀ 22 ਸਾਲਾ ਵਾਂਗ ਜ਼ੀ ਯੀ ਨਾਲ ਹੋਵੇਗਾ। ਸਿੰਧੂ ਉਸ ਨੂੰ ਇਸ ਸਾਲ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਮੁਕਾਬਲੇ ਵਿੱਚ ਹਰਾ ਚੁੱਕੀ ਹੈ। -ਪੀਟੀਆਈ