ਨਵੀਂ ਦਿੱਲੀ: ਉਪ ਕਪਤਾਨ ਅਜਿੰਕਿਆ ਰਹਾਣੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ’ਚ ਭਾਰਤੀ ਟੀਮ ਦੀ ਅਗਵਾਈ ਕਰੇਗਾ ਤੇ ਸਥਾਈ ਕਪਤਾਨ ਵਿਰਾਟ ਕੋਹਲੀ ਦੂਜੇ ਟੈਸਟ ’ਚ ਜ਼ਿੰਮੇਵਾਰੀ ਸੰਭਾਲਣ ਲਈ ਮੁੜ ਆਵੇਗਾ ਜਦਕਿ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ’ਚ ਕੁਝ ਵੱਡੇ ਸਟਾਰ ਖਿਡਾਰੀਆਂ ਨੂੰ ਬੀਸੀਸੀਆਈ ਦੀ ਕਾਰਜਭਾਰ ਪ੍ਰਬੰਧਨ ਨੀਤੀ ਅਨੁਸਾਰ ਲੜੀ ’ਚ ਪੂਰਨ ਆਰਾਮ ਦਿੱਤਾ ਗਿਆ ਹੈ। ਨਵੇਂ ਬਣੇ ਟੀ-20 ਕਪਤਾਨ ਤੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ, ਵਿਕਟ ਕੀਪਰ ਰਿਸ਼ਭ ਪੰਤ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਨੂੰ ਕਾਨਪੁਰ (25 ਤੋਂ 29 ਨਵੰਬਰ) ਅਤੇ ਮੁੰਬਈ (3 ਤੋਂ 7 ਦਸੰਬਰ) ’ਚ ਖੇਡੇ ਜਾਣ ਵਾਲੇ ਦੋ ਟੈਸਟ ਮੈਚਾਂ ਲਈ ਆਰਾਮ ਦਿੱਤਾ ਗਿਆ ਹੈ। ਬੀਸੀਸੀਆਈ ਸਕੱਤਰ ਜਯ ਸ਼ਾਹ ਨੇ ਕਿਹਾ ਕਿ ਵਿਰਾਟ ਕੋਹਲੀ ਦੂਜੇ ਟੈਸਟ ਲਈ ਟੀਮ ਨਾਲ ਜੁੜੇਗਾ ਤੇ ਟੀਮ ਦੀ ਅਗਵਾਈ ਕਰੇਗਾ। ਇਸੇ ਤਰ੍ਹਾਂ ਬੱਲੇਬਾਜ਼ ਸ਼੍ਰੇਅਸ ਅਈਅਰ ਨੇ ਆਫ ਸਪਿੰਨਰ ਜੈਯੰਤ ਯਾਦਵ ਨਾਲ ਟੈਸਟ ਟੀਮ ’ਚ ਵਾਪਸੀ ਕੀਤੀ ਹੈ। ਟੈਸਟ ਲੜੀ ਤੋਂ ਪਹਿਲਾਂ ਤਿੰਨ ਮੈਚਾਂ ਦੀ ਟੀ-20 ਲੜੀ ਖੇਡੀ ਜਾਵੇਗੀ ਜੋ 17 ਨਵੰਬਰ ਨੂੰ ਜੈਪੁਰ ’ਚ ਸ਼ੁਰੂ ਹੋਵੇਗੀ। ਕੋਹਲੀ ਨੇ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਉਹ ਟੀ-20 ਲੜੀ ਲੜੀ ਦਾ ਹਿੱਸਾ ਨਹੀਂ ਹੋਵੇਗਾ। -ਪੀਟੀਆਈ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd