ਦੁਬਈ: ਭਾਰਤੀ ਸਲਾਮੀ ਬੱਲੇਬਾਜ਼ ਕੇਐੱਲ ਰਾਹੁਲ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਆਈਸੀਸੀ ਦੀ ਤਾਜ਼ਾ ਟੈਸਟ ਦਰਜਾਬੰਦੀ ਵਿੱਚ 18 ਸਥਾਨਾਂ ਦਾ ਫ਼ਾਇਦਾ ਹੋਇਆ ਹੈ। ਭਾਰਤ ਨੇ ਇਹ ਮੈਚ 113 ਦੌੜਾਂ ਨਾਲ ਜਿੱਤਿਆ ਸੀ ਅਤੇ ਰਾਹਲ ਨੂੰ ‘ਪਲੇਅਰ ਆਫ ਦਿ ਮੈਚ’ ਐਲਾਨਿਆ ਗਿਆ ਸੀ। ਉਹ ਬੱਲੇਬਾਜ਼ਾਂ ਦੀ ਸੂਚੀ ਵਿੱਚ 31ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਸੈਂਚੁਰੀਅਨ ਵਿੱਚ ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ ਹੈ। ਇਹ ਲੜੀ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂਟੀਸੀ) ਦਾ ਹਿੱਸਾ ਹੈ। ਅਜਿੰਕਿਆ ਰਹਾਣੇ ਨੂੰ ਦੋ ਸਥਾਨਾਂ ਦਾ ਫ਼ਾਇਦਾ ਹੋਇਆ ਹੈ ਅਤੇ 25ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇਸ ਮੈਚ ਵਿੱਚ ਪੰਜ ਵਿਕਟਾਂ ਲੈ ਕੇ ਤਿੰਨ ਸਥਾਨਾਂ ਦੇ ਫ਼ਾਇਦੇ ਨਾਲ ਨੌਵੇਂ ਨੰਬਰ ’ਤੇ ਪਹੁੰਚ ਗਿਆ ਹੈ। ਮੁਹੰਮਦ ਸ਼ਮੀ ਨੇ ਅੱਠ ਵਿਕਟਾਂ ਲਈਆਂ ਸਨ ਅਤੇ ਉਸ ਨੇ ਦੋ ਸਥਾਨਾਂ ਦੇ ਫ਼ਾਇਦੇ ਨਾਲ 17ਵੇਂ ਨੰਬਰ ’ਤੇ ਥਾਂ ਬਣਾਈ ਹੈ। -ਪੀਟੀਆਈ