ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੀ ਟੀਮ ਰਾਜਸਥਾਨ ਰੌਇਲਜ਼ ਨੇ ਅੱਜ ਕਿਹਾ ਕਿ ਭਾਰਤ ਵਿੱਚ ਕੋਵਿਡ ਦੀ ਦੂਜੀ ਲਹਿਰ ਨਾਲ ਪੀੜਤ ਲੋਕਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ ਲਈ ਇਸ ਨੇ ਆਪਣੀ ਫਾਊਂਡੇਸ਼ਨ ਰਾਹੀਂ ਸਾਢੇ ਸੱਤ ਕਰੋੜ ਰੁਪਏ ਇਕੱਠੇ ਕੀਤੇ ਹਨ। ਟੀਮ ਨੇ ਕਿਹਾ, ‘ਰਾਜਸਥਾਨ ਰੌਇਲਜ਼ ਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੈ ਕਿ ਕੋਵਿਡ-19 ਵਾਇਰਸ ਨਾਲ ਪ੍ਰਭਾਵਿਤ ਭਾਰਤ ਦੇ ਲੋਕਾਂ ਨੂੰ ਤੁਰੰਤ ਮਦਦ ਪਹੁੰਚਾਉਣ ਲਈ ਸਾਢੇ ਸੱਤ ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ।’ -ਪੀਟੀਆਈ