DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

IPL Playoffs: ਮੁੰਬਈ ਇੰਡੀਅਨਜ਼ ਨੂੰ 30 ਦੌੜਾਂ ਨਾਲ ਹਰਾ ਕੇ ਰਾਜਸਥਾਨ ਰੌਇਲਜ਼ ਪਲੇਅਆਫ ਵਿੱਚ ਪੁੱਜੀ

ਪਲੇਅਆਫ ਵਿੱਚ ਪੁੱਜੀਆਂ ਰੌਇਲ ਚੈਲੰਜਰਜ਼ ਬੰਗਲੁਰੂ, ਗੁਜਰਾਤ ਟਾਈਟਨਸ, ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਦੀਆਂ ਟੀਮਾਂ

  • fb
  • twitter
  • whatsapp
  • whatsapp
featured-img featured-img
Mumbai: Rajasthan Royals' Brijesh Sharma celebrates after taking the wicket of Mumbai Indians' Deepak Chahar during an Indian Premier League (IPL) 2026 T20 cricket match between Mumbai Indians and Rajasthan Royals, in Mumbai, Maharashtra, Sunday, May 24, 2026. (PTI Photo/Kunal Patil) (PTI05_24_2026_000525B) *** Local Caption ***
Advertisement

ਰਾਜਸਥਾਨ ਰੌਇਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਟੀ-20 ਦੇ ਇੱਕ ਅਹਿਮ ਮੁਕਾਬਲੇ ਵਿੱਚ ਐਤਵਾਰ ਨੂੰ ਇੱਥੇ ਮੁੰਬਈ ਇੰਡੀਅਨਜ਼ ਨੂੰ 30 ਦੌੜਾਂ ਨਾਲ ਹਰਾ ਕੇ ਪਲੇਅਆਫ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਰਾਜਸਥਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ ਵਿਕਟਾਂ ਦੇ ਨੁਕਸਾਨ 'ਤੇ 205 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿੱਚ ਰਾਜਸਥਾਨ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਦੀ ਪਾਰੀ ਨੂੰ ਨੌਂ ਵਿਕਟਾਂ ’ਤੇ 175 ਦੌੜਾਂ ’ਤੇ ਹੀ ਰੋਕ ਦਿੱਤਾ। ਇਸ ਸ਼ਾਨਦਾਰ ਜਿੱਤ ਨਾਲ ਹੀ ਰਾਜਸਥਾਨ ਰੌਇਲਜ਼ ਨੇ ਕੁੱਲ 16 ਅੰਕ ਹਾਸਲ ਕਰਕੇ ਅੰਕ ਸੂਚੀ (points table) ਵਿੱਚ ਚੌਥਾ ਸਥਾਨ ਹਾਸਲ ਕਰ ਲਿਆ ਹੈ। ਇਸ ਜਿੱਤ ਤੋਂ ਬਾਅਦ ਪਲੇਅਆਫ ਵਿੱਚ ਪੁੱਜਣ ਵਾਲੀਆਂ ਟੀਮਾਂ ਰੌਇਲ ਚੈਲੰਜਰਜ਼ ਬੰਗਲੁਰੂ, ਗੁਜਰਾਤ ਟਾਈਟਨਸ, ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਹਨ।

206 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਇੰਡੀਅਨਜ਼ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 60 ਦੌੜਾਂ ਦੀ ਅਹਿਮ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ 34 ਦੌੜਾਂ ਅਤੇ ਵਿਲ ਜੈਕਸ ਨੇ 33 ਦੌੜਾਂ ਦਾ ਯੋਗਦਾਨ ਪਾਇਆ। ਹਾਲਾਂਕਿ, ਇਹ ਬੱਲੇਬਾਜ਼ ਆਪਣੀ ਟੀਮ ਨੂੰ ਜਿੱਤ ਦੇ ਨਜ਼ਦੀਕ ਪਹੁੰਚਾਉਣ ਵਿੱਚ ਨਾਕਾਮ ਰਹੇ ਅਤੇ ਬਾਕੀ ਖਿਡਾਰੀ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੇ।

Advertisement

ਰਾਜਸਥਾਨ ਰੌਇਲਜ਼ ਦੀ ਜਿੱਤ ਵਿੱਚ ਉਨ੍ਹਾਂ ਦੇ ਗੇਂਦਬਾਜ਼ਾਂ ਨੇ ਅਹਿਮ ਭੂਮਿਕਾ ਨਿਭਾਈ। ਸਟਾਰ ਗੇਂਦਬਾਜ਼ ਜੋਫਰਾ ਆਰਚਰ ਨੇ ਬੇਹੱਦ ਕਿਫ਼ਾਇਤੀ ਗੇਂਦਬਾਜ਼ੀ ਕਰਦਿਆਂ ਸਿਰਫ਼ 17 ਦੌੜਾਂ ਦੇ ਕੇ 3 ਮਹੱਤਵਪੂਰਨ ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਬ੍ਰਿਜੇਸ਼ ਸ਼ਰਮਾ ਨੇ ਸ਼ਾਨਦਾਰ ਖੇਡ ਦਿਖਾਈ। ਯਸ਼ ਰਾਜ ਪੁੰਜਾ ਅਤੇ ਨਾਂਦਰੇ ਬਰਗਰ ਨੇ ਵੀ 2-2 ਵਿਕਟਾਂ ਆਪਣੇ ਨਾਮ ਕੀਤੀਆਂ ਅਤੇ ਮੁੰਬਈ ਦੇ ਬੱਲੇਬਾਜ਼ਾਂ ਨੂੰ ਖੁੱਲ੍ਹ ਕੇ ਖੇਡਣ ਦਾ ਕੋਈ ਮੌਕਾ ਨਹੀਂ ਦਿੱਤਾ।

Advertisement

ਇਸ ਤੋਂ ਪਹਿਲਾਂ ਰਾਜਸਥਾਨ ਰੌਇਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਆਪਣੇ ਕਰੋ ਜਾਂ ਮਰੋ ਵਾਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਅੱਠ ਵਿਕਟਾਂ ਦੇ ਨੁਕਸਾਨ ’ਤੇ 205 ਦੌੜਾਂ ਬਣਾਈਆਂ ਜਦਕਿ ਰਾਜਸਥਾਨ ਦੀਆਂ ਵਿਕਟਾਂ ਨਿਯਮਤ ਸਮੇਂ ’ਤੇ ਡਿੱਗਦੀਆਂ ਗਈਆਂ।

ਪਲੇਅ ਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ ਰਾਜਸਥਾਨ ਦੀ ਟੀਮ ਨੂੰ ਇਸ ਮੁਕਾਬਲੇ ਵਿੱਚ ਹਰ ਹਾਲ ਵਿੱਚ ਜਿੱਤ ਦੀ ਲੋੜ ਹੈ। ਟੀਮ ਵੱਲੋਂ ਬੱਲੇਬਾਜ਼ੀ ਕਰਦਿਆਂ ਧਰੁਵ ਜੁਰੇਲ ਨੇ 26 ਗੇਂਦਾਂ ਵਿੱਚ 38 ਦੌੜਾਂ, ਜੋਫਰਾ ਆਰਚਰ ਨੇ 15 ਗੇਂਦਾਂ ਵਿੱਚ 32 ਦੌੜਾਂ, ਦਾਸੁਨ ਸ਼ਨਾਕਾ ਨੇ 15 ਗੇਂਦਾਂ ਵਿੱਚ 29 ਦੌੜਾਂ ਅਤੇ ਯਸ਼ਸਵੀ ਜਾਇਸਵਾਲ ਨੇ 17 ਗੇਂਦਾਂ ਵਿੱਚ 27 ਦੌੜਾਂ ਦਾ ਅਹਿਮ ਯੋਗਦਾਨ ਪਾਇਆ।

ਮੁੰਬਈ ਇੰਡੀਅਨਜ਼ ਦੇ ਗੇਂਦਬਾਜ਼ਾਂ ਨੇ ਮੈਚ ਦੌਰਾਨ ਸ਼ਾਨਦਾਰ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ। ਟੀਮ ਵੱਲੋਂ ਸਭ ਤੋਂ ਸਫਲ ਗੇਂਦਬਾਜ਼ ਰਹਿੰਦਿਆਂ ਦੀਪਕ ਚਾਹਰ ਅਤੇ ਸ਼ਾਰਦੁਲ ਠਾਕੁਰ ਨੇ ਵਿਰੋਧੀ ਟੀਮ ਦੇ ਦੋ-ਦੋ ਵਿਕਟਾਂ ਹਾਸਲ ਕੀਤੀਆਂ।

Advertisement
×