ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਣਧੀਰ ਸਿੰਘ ਏਸ਼ਿਆਈ ਓਲੰਪਿਕ ਕੌਂਸਲ ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣੇ

ਨਵੀਂ ਦਿੱਲੀ, 8 ਸਤੰਬਰ ਤਜਰਬੇਕਾਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਓਲੰਪਿਕ ਕੌਂਸਲ ਆਫ ਏਸ਼ੀਆ (ਓਸੀਏ) ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਅੱਜ ਇੱਥੇ ਇਸ ਮਹਾਂਦੀਪੀ ਸੰਗਠਨ ਦੀ 44ਵੀਂ ਮਹਾਸਭਾ ਦੌਰਾਨ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ।...
N
Advertisement

ਨਵੀਂ ਦਿੱਲੀ, 8 ਸਤੰਬਰ

ਤਜਰਬੇਕਾਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਓਲੰਪਿਕ ਕੌਂਸਲ ਆਫ ਏਸ਼ੀਆ (ਓਸੀਏ) ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਅੱਜ ਇੱਥੇ ਇਸ ਮਹਾਂਦੀਪੀ ਸੰਗਠਨ ਦੀ 44ਵੀਂ ਮਹਾਸਭਾ ਦੌਰਾਨ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਪੰਜ ਵਾਰ ਦੇ ਓਲੰਪਿਕ ਨਿਸ਼ਾਨੇਬਾਜ਼ ਰਣਧੀਰ ਹੀ ਓਸੀਏ ਦੇ ਪ੍ਰਧਾਨ ਦੇ ਅਹੁਦੇ ਲਈ ਇਕੱਲੇ ਯੋਗ ਉਮੀਦਵਾਰ ਸਨ। ਰਣਧੀਰ ਸਿੰਘ (77) 2021 ਤੋਂ ਓਸੀਏ ਦੇ ਕਾਰਜਕਾਰੀ ਪ੍ਰਧਾਨ ਸਨ। ਉਹ ਕੁਵੈਤ ਦੇ ਸ਼ੇਖ ਅਹਿਮਦ ਅਲ-ਫਹਾਦ ਅਲ-ਸਬਾਹ ਦੀ ਥਾਂ ਲੈਣਗੇ, ਜਿਸ ’ਤੇ ਇਸ ਸਾਲ ਮਈ ਮਹੀਨੇ ਨੈਤਿਕਤਾ ਦੀ ਉਲੰਘਣਾ ਕਾਰਨ ਖੇਡ ਪ੍ਰਸ਼ਾਸਨ ਤੋਂ 15 ਸਾਲ ਦੀ ਪਾਬੰਦੀ ਲਾਈ ਗਈ ਸੀ। ਭਾਰਤੀ ਅਤੇ ਏਸ਼ੀਆਈ ਖੇਡ ਸੰਸਥਾਵਾਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ਉੱਤੇ ਰਹਿ ਚੁੱਕੇ ਰਣਧੀਰ ਨੂੰ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਅਤੇ ਏਸ਼ੀਆ ਦੇ ਸਾਰੇ 45 ਦੇਸ਼ਾਂ ਦੇ ਉੱਚ ਖੇਡ ਪ੍ਰਸ਼ਾਸਕਾਂ ਦੀ ਮੌਜੂਦਗੀ ਵਿੱਚ ਅਧਿਕਾਰਤ ਤੌਰ ’ਤੇ ਓਸੀਏ ਦਾ ਪ੍ਰਧਾਨ ਚੁਣਿਆ ਗਿਆ। ਪੀਟੀਆਈ

Advertisement

Advertisement
Tags :
Olympic Council of Asia (OCA)