ਮੈਲਬਰਨ: ਪੰਜਵਾਂ ਦਰਜਾ ਪ੍ਰਾਪਤ ਆਰੀਯਨਾ ਸਬਾਲੇਂਕਾ ਅੱਜ ਇੱਥੇ ਬੇਲਿੰਡਾ ਬੇਨਸਿਚ ਨੂੰ 7-5, 6-2 ਨਾਲ ਹਰਾ ਕੇ ਪਹਿਲੀ ਵਾਰ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਦਾਖ਼ਲ ਹੋ ਗਈ ਹੈ। ਬੇਨਸਿਚ ਨੇ ਡਬਲ ਫਾਊਲ ਕਰਕੇ ਪਹਿਲਾ ਸੈੱਟ ਆਪਣੇ ਹੱਥੋਂ ਗੁਆਇਆ ਅਤੇ ਇਸ ਮਗਰੋਂ ਸਬਾਲੇਂਕਾ ਨੇ ਉਸ ਨੂੰ ਕੋਈ ਮੌਕਾ ਨਹੀਂ ਦਿੱਤਾ। ਮਹਿਲਾ ਸਿੰਗਲਜ਼ ਵਿੱਚ ਸਿਖਰਲਾ ਦਰਜਾ ਪ੍ਰਾਪਤ ਇਗਾ ਸਵਿਆਤੇਕ ਅਤੇ ਦੂਜਾ ਦਰਜਾ ਪ੍ਰਾਪਤ ਓਂਸ ਜਾਬੂਰ ਪਹਿਲਾਂ ਹੀ ਹਾਰ ਕੇ ਮੁਕਾਬਲੇ ਵਿੱਚੋਂ ਬਾਹਰ ਹੋ ਚੁੱਕੀਆਂ ਹਨ। ਤੀਜਾ ਦਰਜਾ ਪ੍ਰਾਪਤ ਜੈਸਿਕਾ ਪੇਗੁਲਾ ਮਹਿਲਾ ਸਿੰਗਲਜ਼ ਦੇ ਆਖ਼ਰੀ ਅੱਠ ਵਿੱਚ ਪਹੁੰਚਣ ਵਾਲੀ ਸਰਵੋਤਮ ਦਰਜੇ ਦੀ ਖਿਡਾਰਨ ਹੈ। ਸਬਾਲੇਂਕਾ ਨੇ ਮੈਚ ਮਗਰੋਂ ਕਿਹਾ, ”ਮੈਂ ਅੱਜ ਦੇ ਮੈਚ ਵਿੱਚ ਜਿੱਤ ਦਰਜ ਕਰਕੇ ਬਹੁਤ ਖੁਸ਼ ਹਾਂ। ਉਹ (ਬੇਨਸਿਚ) ਬਿਹਤਰੀਨ ਖਿਡਾਰਨ ਹੈ ਅਤੇ ਬਹੁਤ ਚੰਗਾ ਖੇਡ ਰਹੀ ਹੈ। ਅੱਜ ਮੈਂ ਜਿਸ ਪੱਧਰ ਦੀ ਟੈਨਿਸ ਖੇਡੀ, ਉਸ ਤੋਂ ਮੈਂ ਸਚਮੁੱਚ ਖੁਸ਼ ਹਾਂ।” -ਏਪੀ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd