ਸੈਮਸਨ ਅਤੇ ਬੁਮਰਾਹ ‘Player of the Month’ ਦੀ ਦੌੜ ’ਚ
ਭਾਰਤ ਦੇ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਮਾਰਚ ਮਹੀਨੇ ਲਈ ਆਈ ਸੀ ਸੀ ਦੇ ‘ਮਹੀਨੇ ਦੇ ਸਰਬੋਤਮ ਖਿਡਾਰੀ’ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਸੂਚੀ ਵਿੱਚ ਤੀਜਾ...
ਭਾਰਤ ਦੇ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਮਾਰਚ ਮਹੀਨੇ ਲਈ ਆਈ ਸੀ ਸੀ ਦੇ ‘ਮਹੀਨੇ ਦੇ ਸਰਬੋਤਮ ਖਿਡਾਰੀ’ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਸੂਚੀ ਵਿੱਚ ਤੀਜਾ ਨਾਂ ਦੱਖਣੀ ਅਫਰੀਕਾ ਦੇ ਬੱਲੇਬਾਜ਼ ਕੋਨੋਰ ਐਸਟਰਹੂਈਜ਼ਨ ਦਾ ਹੈ, ਜਿਸ ਨੇ ਨਿਊਜ਼ੀਲੈਂਡ ਵਿੱਚ ਆਪਣੀ ਪਲੇਠੀ ਟੀ-20 ਮੈਚਾਂ ਦੀ ਲੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਸੰਜੂ ਸੈਮਸਨ ਨੇ ਟੂਰਨਾਮੈਂਟ ਦੇ ਆਖ਼ਰੀ ਪੜਾਅ ਵਿੱਚ ਸ਼ਾਨਦਾਰ ਖੇਡ ਦਿਖਾਈ। ਕੋਲਕਾਤਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਖੇਡੇ ਗਏ ਅਹਿਮ ਮੈਚ ਵਿੱਚ ਉਸ ਨੇ ਨਾਬਾਦ 97 ਦੌੜਾਂ ਬਣਾਈਆਂ। ਇਸ ਤੋਂ ਬਾਅਦ ਇੰਗਲੈਂਡ ਖ਼ਿਲਾਫ਼ ਸੈਮੀ ਫਾਈਨਲ ਵਿੱਚ 89 ਦੌੜਾਂ ਅਤੇ ਨਿਊਜ਼ੀਲੈਂਡ ਵਿਰੁੱਧ ਫਾਈਨਲ ਵਿੱਚ ਵੀ ਸ਼ਾਨਦਾਰ ਪਾਰੀ ਖੇਡ ਕੇ ਭਾਰਤ ਨੂੰ ਖ਼ਿਤਾਬ ਜਿਤਾਉਣ ਵਿੱਚ ਮਦਦ ਕੀਤੀ। ਇਸੇ ਦੌਰਾਨ ਬੁਮਰਾਹ ਨੇ ਅਹਿਮ ਮੈਚਾਂ ਵਿੱਚ 7.00 ਦੀ ਇਕੌਨਮੀ ਨਾਲ ਸੱਤ ਵਿਕਟਾਂ ਲਈਆਂ। ਉਸ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਸਿਰਫ਼ 15 ਦੌੜਾਂ ਦੇ ਕੇ 4 ਵਿਕਟਾਂ ਝਟਕਾਈਆਂ ਅਤੇ ਮੈਚ ਜਿਤਾਊ ਪ੍ਰਦਰਸ਼ਨ ਕੀਤਾ ਅਤੇ ਇਸ ਸਦਕਾ ‘ਪਲੇਅਰ ਆਫ ਦਿ ਮੈਚ’ ਵੀ ਬਣਿਆ। -ਪੀਟੀਆਈ

