DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਤੋਸ਼ ਟਰਾਫੀ: ਪੰਜਾਬ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ ਜੇਤੂ

ਖਾਲਸਾ ਕਾਲਜ ਮਾਹਿਲਪੁਰ ਵਿੱਚ ਫੁਟਬਾਲ ਚੈਂਪੀਅਨਸ਼ਿਪ ਜਾਰੀ

  • fb
  • twitter
  • whatsapp
  • whatsapp
featured-img featured-img
ਪੰਜਾਬ ਤੇ ਲੱਦਾਖ ਦੀਆਂ ਟੀਮਾਂ ਦੇ ਖਿਡਾਰੀ ਇੱਕ-ਦੂਜੇ ਤੋਂ ਫੁਟਬਾਲ ਖੋਹਣ ਦੀ ਕੋਸ਼ਿਸ਼ ਕਰਦੇ ਹੋਏ।
Advertisement

ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਹਰਭਜਨ ਸਿੰਘ ਫੁਟਬਾਲ ਸਟੇਡੀਅਮ ਵਿੱਚ ਪੰਜਾਬ ਫੁਟਬਾਲ ਫੈਡਰੇਸ਼ਨ ਵੱਲੋਂ ਕਰਵਾਈ ਜਾ ਰਹੀ ਸੰਤੋਸ਼ ਟਰਾਫ਼ੀ ਤਹਿਤ 79ਵੀਂ ਕੌਮੀ ਫੁੱਟਬਾਲ ਚੈਂਪੀਅਨਸ਼ਿਪ ਦੇ ਦਿਨ ਦੇ ਪਹਿਲੇ ਮੈਚ ਵਿੱਚ ਜੰਮੂ ਕਸ਼ਮੀਰ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਨੂੰ 3-0 ਦੇ ਫਰਕ ਨਾਲ ਹਰਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐੱਸ ਪੀ ਮੇਜਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਤੇ ਖੇਡਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਸੰਤੋਸ਼ ਟਰਾਫੀ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਵੀ ਦਿੱਤੀ।

ਦੂਜੇ ਮੁਕਾਬਲੇ ਵਿੱਚ ਪੰਜਾਬ ਨੇ ਲੱਦਾਖ ਦੀ ਟੀਮ ਨੂੰ 3-0 ਦੇ ਫਰਕ ਨਾਲ ਹਰਾਇਆ। ਮੁੱਖ ਮਹਿਮਾਨ ਵਜੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੰਤੋਸ਼ ਟਰਾਫੀ ਕਰਵਾਉਣਾ ਮਾਣ ਵਾਲੀ ਗੱਲ ਹੈ। ਇਸ ਮੌਕੇ ਪ੍ਰਿੰਸੀਪਲ ਜਗਮੋਹਨ ਸਿੰਘ, ਪਰਮਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਜੁਗਲ ਕਿਸ਼ੋਰ, ਐੱਸ ਪੀ ਸ਼ਮਿੰਦਰਜੀਤ ਸਿੰਘ ਬੈਂਸ, ਮਨਮੋਹਨ ਸਿੰਘ ਰੋਪੜ ਡੀ ਐੱਸ ਏ, ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ, ਡਾ. ਪਰਮਪ੍ਰੀਤ ਸਿੰਘ ਕੈਂਡੋਵਾਲ, ਮਾਸਟਰ ਬਨਿੰਦਰ ਸਿੰਘ ,ਬਲਜਿੰਦਰ ਮਾਨ, ਤਰਲੋਚਨ ਸਿੰਘ, ਇਕਬਾਲ ਸਿੰਘ ਖੇੜਾ, ਵਿਜੈ ਬਾਲੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਵੱਡੀ ਗਿਣਤੀ ਦਰਸ਼ਕਾਂ ਨੇ ਉਤਸ਼ਾਹ ਨਾਲ ਖੇਡਾਂ ਦਾ ਅਨੰਦ ਮਾਣਿਆ।

Advertisement

Advertisement
Advertisement
×