ਚੰਡੀਗੜ੍ਹ: ਪੰਜਾਬ ਹੈਂਡਬਾਲ ਐਸੋਸੀਏਸ਼ਨ ਵੱਲੋਂ ਭਲਕੇ 18 ਮਾਰਚ ਨੂੰ ਸਵੇਰੇ 11 ਵਜੇ ਪਟਿਆਲਾ ਸਥਿਤ ਖਾਲਸਾ ਕਾਲਜ ਵਿੱਚ ਕੌਮੀ ਜੂਨੀਅਰ ਹੈਂਡਬਾਲ ਚੈਂਪੀਅਨਸ਼ਿਪ (ਲੜਕੇ) ਟੀਮ ਲਈ ਟਰਾਇਲ ਲਏ ਜਾ ਰਹੇ ਹਨ। ਐਸੋਸੀਏਸ਼ਨ ਦੇ ਬੁਲਾਰੇ ਡਾ. ਜਤਿੰਦਰ ਦੇਵ ਨੇ ਦੱਸਿਆ ਕਿ ਟਰਾਇਲਾਂ ਵਿੱਚ ਸਿਰਫ਼ ਉਹੀ ਖਿਡਾਰੀ ਹਿੱਸਾ ਲੈ ਸਕਦੇ ਹਨ ਜਿਨ੍ਹਾਂ ਦਾ ਜਨਮ ਪਹਿਲੀ ਜਨਵਰੀ 2001 ਜਾਂ ਉਸ ਤੋਂ ਬਾਅਦ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਚੁਣੇ ਖਿਡਾਰੀ 23 ਤੋਂ 27 ਮਾਰਚ ਤੱਕ ਦਿੱਲੀ ਵਿੱਚ ਹੋ ਰਹੀ 43ਵੀਂ ਜੂਨੀਅਰ (ਲੜਕੇ) ਕੌਮੀ ਹੈਂਡਬਾਲ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੇ।
-ਟ੍ਰਿਬਿਊਨ ਨਿਊਜ਼ ਸਰਵਿਸ