DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sher-e-Punjab League: ਲੁਧਿਆਣਾ ਨੇ ਬਠਿੰਡਾ ਨੂੰ ਹਰਾਇਆ

ਤਿੰਨ ਵਿਕਟਾਂ ਨਾਲ ਦਿੱਤੀ ਮਾਤ; ਅਰਜੁਨ ਰਾਜਪੂਤ ਨੇ 4 ਵਿਕਟਾਂ ਲੈਣ ਮਗਰੋਂ 82 ਦੌੜਾਂ ਦੀ ਨਾਬਾਦ ਪਾਰੀ ਖੇਡੀ

  • fb
  • twitter
  • whatsapp
  • whatsapp
Advertisement

ਮੁਹਾਲੀ ਦੇ ਆਈ ਐੱਸ ਬਿੰਦਰਾ ਸਟੇਡੀਅਮ ਵਿੱਚ ਚੱਲ ਰਹੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਵਿੱਚ ਅੱਜ ਦੁਪਹਿਰ ਖੇਡੇ ਗਏ ਰੋਮਾਂਚਕ ਮੁਕਾਬਲੇ ਵਿੱਚ ਲੁਧਿਆਣਾ ਲਾਇਨਜ਼ ਨੇ ਬਠਿੰਡਾ ਰੌਇਲਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦਾ ਹੀਰੋ ਅਰਜੁਨ ਰਾਜਪੂਤ ਰਿਹਾ ਜਿਸ ਨੇ ਗੇਂਦ ਅਤੇ ਬੱਲੇ ਦੋਵਾਂ ਨਾਲ ਕਮਾਲ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬਠਿੰਡਾ ਰੌਇਲਜ਼ ਨੇ 19 ਓਵਰਾਂ ਵਿੱਚ 165 ਦੌੜਾਂ ਬਣਾਈਆਂ। ਇਸ ਦੌਰਾਨ ਅਰਜੁਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿੱਚ 27 ਦੌੜਾਂ ਦੇ ਕੇ ਚਾਰ ਵਿਕਟਾਂ ਹਾਸਲ ਕੀਤੀਆਂ। ਟੀਚੇ ਦਾ ਪਿੱਛਾ ਕਰਦਿਆਂ ਲੁਧਿਆਣਾ ਦੀ ਟੀਮ ਲਈ ਅਰਜੁਨ ਨੇ ਮੋਰਚਾ ਸੰਭਾਲਿਆ ਅਤੇ 45 ਗੇਂਦਾਂ ’ਤੇ 82 ਦੌੜਾਂ ਦੀ ਨਾਬਾਦ ਪਾਰੀ ਖੇਡੀ। ਇਸ ਬਿਹਤਰੀਨ ਪਾਰੀ ਸਦਕਾ ਲੁਧਿਆਣਾ ਨੇ 18.4 ਓਵਰਾਂ ਵਿੱਚ 7 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਬੀਤੀ ਰਾਤ ਖੇਡੇ ਗਏ ਇੱਕ ਹੋਰ ਮੁਕਾਬਲੇ ਵਿੱਚ ਬਠਿੰਡਾ ਰੌਇਲਜ਼ ਨੇ ਮੁਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ।

ਦਰਸ਼ਕਾਂ ਲਈ ਦਾਖਲ਼ਾ ਮੁਫ਼ਤ

Advertisement

ਦਰਸ਼ਕਾਂ ਦੀ ਘਾਟ ਨੂੰ ਦੇਖਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ ਸੀ ਏ) ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਮਹਿਤਾ ਨੇ ਮੁਫ਼ਤ ਦਾਖ਼ਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 11 ਸਤੰਬਰ ਤੱਕ ਹੋਣ ਵਾਲੇ ਸਾਰੇ ਮੈਚ ਕ੍ਰਿਕਟ ਪ੍ਰੇਮੀ ਬਿਲਕੁਲ ਮੁਫ਼ਤ ਦੇਖ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਲਈ ਪਾਰਕਿੰਗ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।

Advertisement

Advertisement
×