ਓਲੰਪੀਅਨ ਮਨਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਭਾਰਤ ਲਈ ਸਭ ਤੋਂ ਵੱਧ 413 ਕੌਮਾਂਤਰੀ ਮੈਚ ਖੇਡਣ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਮਨਪ੍ਰੀਤ ਸਿੰਘ ਦਾ ਅੱਜ ‘ਹਾਕੀ ਪੰਜਾਬ’ ਨੇ ਵਿਸ਼ੇਸ਼ ਸਨਮਾਨ ਕੀਤਾ। ਪਿੰਡ ਮਿੱਠਾਪੁਰ ਦੇ ਸ਼ਹੀਦ ਦਰਸ਼ਨ ਸਿੰਘ ਕੇ ਪੀ ਹਾਕੀ ਸਟੇਡੀਅਮ ਵਿੱਚ ਹਾਕੀ ਪੰਜਾਬ...
ਭਾਰਤ ਲਈ ਸਭ ਤੋਂ ਵੱਧ 413 ਕੌਮਾਂਤਰੀ ਮੈਚ ਖੇਡਣ ਵਾਲੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਮਨਪ੍ਰੀਤ ਸਿੰਘ ਦਾ ਅੱਜ ‘ਹਾਕੀ ਪੰਜਾਬ’ ਨੇ ਵਿਸ਼ੇਸ਼ ਸਨਮਾਨ ਕੀਤਾ। ਪਿੰਡ ਮਿੱਠਾਪੁਰ ਦੇ ਸ਼ਹੀਦ ਦਰਸ਼ਨ ਸਿੰਘ ਕੇ ਪੀ ਹਾਕੀ ਸਟੇਡੀਅਮ ਵਿੱਚ ਹਾਕੀ ਪੰਜਾਬ ਅਤੇ ਯੂਥ ਸਪੋਰਟਸ ਕਲੱਬ ਮਿੱਠਾਪੁਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਉਸ ਦਾ ਇਹ ਸਨਮਾਨ ਕੀਤਾ ਗਿਆ। ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ, ਜਨਰਲ ਸਕੱਤਰ ਅਮਰੀਕ ਸਿੰਘ ਪੁਆਰ, ਖਜ਼ਾਨਚੀ ਓਲੰਪੀਅਨ ਸੰਜੀਵ ਕੁਮਾਰ ਅਤੇ ਵਿਸ਼ੇਸ਼ ਸਲਾਹਕਾਰ ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਨੇ ਇਹ ਸਨਮਾਨ ਓਲੰਪੀਅਨ ਮਨਪ੍ਰੀਤ ਸਿੰਘ, ਉਨ੍ਹਾਂ ਦੀ ਮਾਤਾ ਮਨਜੀਤ ਕੌਰ, ਪਤਨੀ ਇਲੀ ਪੁਆਰ ਅਤੇ ਦੋਵੇਂ ਧੀਆਂ ਨੂੰ ਸਾਂਝੇ ਤੌਰ ’ਤੇ ਦਿੱਤਾ ਗਿਆ। ਹਾਕੀ ਪੰਜਾਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਮਨਪ੍ਰੀਤ ਨੇ ਜਿੱਥੇ ਕੌਮਾਂਤਰੀ ਪੱਧਰ ’ਤੇ ਦੇਸ਼ ਅਤੇ ਪੰਜਾਬ ਦਾ ਨਾਂ ਚਮਕਾਇਆ ਹੈ, ਉੱਥੇ ਹੀ ਨੌਜਵਾਨ ਖਿਡਾਰੀਆਂ ਨੂੰ ਨਵੀਂ ਸੇਧ ਵੀ ਦਿੱਤੀ ਹੈ। ਉਸ ਦੀ ਖੇਡ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਇਰਾਦੇ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
