DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

IPL: ਹੈਦਰਾਬਾਦ ਦੇ ਸੂਰਮਿਆਂ ਦਾ ਦਿੱਲੀ 'ਤੇ ਹੱਲਾ; 47 ਦੌੜਾਂ ਦੀ ਸ਼ਾਨਦਾਰ ਜਿੱਤ

ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਸਦਕਾ ਹੈਦਰਾਬਾਦ ਨੇ ਦਿੱਲੀ ਨੂੰ ਚਾਰੇ ਖਾਨੇ ਚਿੱਤ ਕੀਤਾ

  • fb
  • twitter
  • whatsapp
  • whatsapp
featured-img featured-img
ਸਨਰਾਈਜ਼ਰਜ਼ ਹੈਦਰਾਬਾਦ ਦਾ ਈਸ਼ਾਨ ਮਲਿੰਗਾ ਦਿੱਲੀ ਕੈਪੀਟਲਸ ਦੇ ਟ੍ਰਿਸਟਨ ਸਟੱਬਸ ਦੀ ਵਿਕਟ ਲੈਣ ਦਾ ਜਸ਼ਨ ਮਨਾਉਂਦੇ ਹੋਏ। (ਫ਼ੋਟੋ ਕਰੈਡਿਟ ਰਾਇਟਰਜ਼)
Advertisement

ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਅੱਜ ਖੇਡੇ ਗਏ ਆਈਪੀਐਲ ਦੇ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਆਪਣੀ ਸਰਦਾਰੀ ਕਾਇਮ ਰੱਖਦਿਆਂ ਦਿੱਲੀ ਕੈਪੀਟਲਜ਼ (DC) ਨੂੰ 47 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਦਿੱਲੀ ਦਾ ਫ਼ੈਸਲਾ ਉਸ ਵੇਲੇ ਉਲਟਾ ਪੈ ਗਿਆ ਜਦੋਂ ਹੈਦਰਾਬਾਦ ਦੇ ਬੱਲੇਬਾਜ਼ਾਂ ਨੇ ਮੈਦਾਨ ਦੇ ਚਾਰੇ ਪਾਸੇ ਚੌਕਿਆਂ-ਛਿੱਕਿਆਂ ਦੀ ਬਾਰਿਸ਼ ਕਰ ਦਿੱਤੀ।

ਹੈਦਰਾਬਾਦ ਨੇ ਨਿਰਧਾਰਿਤ 20 ਓਵਰਾਂ ਵਿੱਚ ਮਹਿਜ਼ 2 ਵਿਕਟਾਂ ਦੇ ਨੁਕਸਾਨ 'ਤੇ 242 ਦੌੜਾਂ ਦਾ ਪਹਾੜ ਜਿਹਾ ਸਕੋਰ ਖੜ੍ਹਾ ਕੀਤਾ। ਜਵਾਬ ਵਿੱਚ ਦਿੱਲੀ ਕੈਪੀਟਲਜ਼ ਦੀ ਟੀਮ ਟੀਚੇ ਦਾ ਪਿੱਛਾ ਕਰਦਿਆਂ ਲੜਖੜਾ ਗਈ ਅਤੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਸਿਰਫ਼ 195 ਦੌੜਾਂ ਹੀ ਬਣਾ ਸਕੀ।

Advertisement

ਇਸ ਜਿੱਤ ਦੇ ਨਾਲ ਹੀ ਸਨਰਾਈਜ਼ਰਜ਼ ਹੈਦਰਾਬਾਦ ਨੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰ ਲਈ ਹੈ। ਹੁਣ ਹੈਦਰਾਬਾਦ 6 ਅੰਕਾਂ ਨਾਲ ਚੌਥੇ ਸਥਾਨ 'ਤੇ ਬਰਕਰਾਰ ਹੈ, ਜਦਕਿ ਦਿੱਲੀ ਕੈਪੀਟਲਜ਼ 5 ਮੈਚਾਂ ਵਿੱਚ 3 ਜਿੱਤਾਂ ਨਾਲ ਪੰਜਵੇਂ ਸਥਾਨ 'ਤੇ ਖਿਸਕ ਗਈ ਹੈ। ਪੰਜਾਬ ਕਿੰਗਜ਼ ਫ਼ਿਲਹਾਲ 11 ਅੰਕਾਂ ਨਾਲ ਸੂਚੀ ਵਿੱਚ ਸਿਖਰ 'ਤੇ ਕਾਬਜ਼ ਹੈ।

Advertisement

ਮੈਚ ਦੌਰਾਨ ਸਟੇਡੀਅਮ ਦਰਸ਼ਕਾਂ ਨਾਲ ਨੱਕੋ-ਨੱਕ ਭਰਿਆ ਹੋਇਆ ਸੀ ਅਤੇ ਘਰੇਲੂ ਟੀਮ ਦੀ ਹਰ ਬਾਊਂਡਰੀ 'ਤੇ ਪ੍ਰਸ਼ੰਸਕਾਂ ਦਾ ਉਤਸ਼ਾਹ ਵੇਖਣਯੋਗ ਸੀ। ਦਿੱਲੀ ਦੇ ਗੇਂਦਬਾਜ਼ ਅੱਜ ਕਾਫ਼ੀ ਮਹਿੰਗੇ ਸਾਬਤ ਹੋਏ ਅਤੇ ਹੈਦਰਾਬਾਦੀ ਬੱਲੇਬਾਜ਼ਾਂ ਸਾਹਮਣੇ ਬੇਵੱਸ ਨਜ਼ਰ ਆਏ।

Advertisement
×