ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਰਜੀਤ ਹਾਕੀ: ਭਾਰਤ ਪੈਟਰਲੀਅਮ ਅਤੇ ਇੰਡੀਅਨ ਆਇਲ ਸੈਮੀਜ਼ ’ਚ

ਪੈਨਲਟੀ ਸ਼ੁੂਟਆੳੂਟ ਵਿੱਚ ਜਿੱਤਾਂ ਕੀਤੀਆਂ ਦਰਜ; ਆਰਮੀ ਇਲੈਵਨ ਅਤੇ ਪੰਜਾਬ ਪੁਲੀਸ ਨੂੰ ਹਰਾਇਆ
ਇੰਡੀਅਨ ਆਇਲ ਦੇ ਖਿਡਾਰੀ ਗੇਂਦ ਖੋਹਣ ਦੀ ਕੋਸ਼ਿਸ਼ ਕਰਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਇੰਡੀਅਨ ਆਇਲ ਮੁੰਬਈ ਅਤੇ ਭਾਰਤ ਪੈਟਰੋਲੀਅਮ ਮੁੰਬਈ ਦੀਆਂ ਟੀਮਾਂ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪੁੱਜ ਗਈਆਂ ਹਨ। ਅੱਜ ਦੋ ਕੁਆਰਟਰ ਫਾਈਨਲ ਮੁਕਾਬਲੇ ਖੇਡੇ ਗਏ। ਪਹਿਲਾ ਸੈਮੀਫਾਈਨਲ ਭਾਰਤੀ ਰੇਲਵੇ ਦਿੱਲੀ ਅਤੇ ਇੰਡੀਅਨ ਨੇਵੀ ਮੁੰਬਈ ਵਿਚਾਲੇ ਖੇਡਿਆ ਜਾਵੇਗਾ। ਜਦਕਿ ਦੂਜੇ ਸੈਮੀਫਾਈਨਲ ਵਿੱਚ ਭਾਰਤ ਪੈਟਰੋਲੀਅਮ ਮੁੰਬਈ ਅਤੇ ਇੰਡੀਅਨ ਆਇਲ ਮੁੰਬਈ ਵਿਚਾਲੇ ਮੁਕਾਬਲਾ ਹੋਵੇਗਾ। ਅੱਜ ਖੇਡੇ ਗਏ ਪਹਿਲੇ ਕੁਆਰਟਰ ਫਾਈਨਲ ਵਿੱਚ ਭਾਰਤ ਪੈਟਰੋਲੀਅਮ ਮੁੰਬਈ ਨੇ ਆਰਮੀ ਇਲੈਵਨ ਦਿੱਲੀ ਨੂੰ ਹਰਾਇਆ। ਅੱਧੇ ਸਮੇਂ ਤੱਕ ਦੋਵੇਂ ਟੀਮਾਂ ਬਿਨਾਂ ਕਿਸੇ ਗੋਲ ਦੇ ਬਰਾਬਰ ਸਨ। 48ਵੇਂ ਮਿੰਟ ਵਿੱਚ ਆਰਮੀ ਦੇ ਆਤਿਸ਼ ਦੋਦਰੀ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। 50ਵੇਂ ਮਿੰਟ ਵਿੱਚ ਭਾਰਤ ਪੈਟਰੋਲੀਅਮ ਦੇ ਸ਼ਾਹਰੁਖ ਅਲੀ ਨੇ ਮੈਦਾਨੀ ਗੋਲ ਕਰਕੇ ਸਕੋਰ 1-1 ਕੀਤਾ। ਨਿਰਧਾਰਤ ਸਮੇਂ ਦੀ ਸਮਾਪਤੀ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰ ਰਹੀਆਂ। ਪੈਨਲਟੀ ਸ਼ੂਟਆਊਟ ਵਿੱਚ ਭਾਰਤ ਪੈਟਰੋਲੀਅਮ ਮੁੰਬਈ ਨੇ 3-0 ਨਾਲ ਜਿੱਤ ਦਰਜ ਕੀਤੀ। ਦੂਜਾ ਕੁਆਰਟਰ ਫਾਈਨਲ ਮੁਕਾਬਲਾ ਪੰਜਾਬ ਪੁਲੀਸ ਜਲੰਧਰ ਅਤੇ ਪਿਛਲੇ ਸਾਲ ਦੀ ਜੇਤੂ ਇੰਡੀਅਨ ਆਇਲ ਮੁੰਬਈ ਦਰਮਿਆਨ ਖੇਡਿਆ ਗਿਆ। ਪੰਜਾਬ ਪੁਲੀਸ ਵੱਲੋਂ ਉਲੰਪੀਅਨ ਹਰਮਨਪ੍ਰੀਤ ਸਿੰਘ ਨੇ ਦੋ ਪੈਨਲਟੀ ਕਾਰਨਰਾਂ ਨੂੰ ਗੋਲ ਵਿੱਚ ਬਦਲ ਕੇ ਟੀਮ ਨੂੰ 2-0 ਦੀ ਲੀਡ ਦਿਵਾਈ। 31ਵੇਂ ਮਿੰਟ ਵਿੱਚ ਸੁਨੀਲ ਯਾਦਵ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 1-2 ਕੀਤਾ। 35ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-2 ਕੀਤਾ। 50ਵੇਂ ਮਿੰਟ ਵਿੱਚ ਤਲਵਿੰਦਰ ਸਿੰਘ ਨੇ ਗੋਲ ਕਰਕੇ ਸਕੋਰ 3-2 ਕੀਤਾ। ਪਰ ਪੰਜਾਬ ਪੁਲੀਸ ਵੱਲੋਂ ਹਰਮਨਪ੍ਰੀਤ ਸਿੰਘ ਨੇ 52ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 3-3 ਕੀਤਾ। ਖੇਡ ਦੇ ਅਗਲੇ ਹੀ ਮਿੰਟ 4-3 ਜਦੋਂ ਕਿ ਆਖਰੀ ਮਿੰਟ ਵਿੱਚ ਹਰਮਨਪ੍ਰੀਤ ਸਿੰਘ ਨੇ ਗੋਲ ਕਰ ਕੇੇ ਸਕੋਰ 4-4 ਕਰਕੇ ਮੈਚ ਬਰਾਬਰੀ ’ਤੇ ਲਿਆਂਦਾ। ਪੈਨਲਟੀ ਸ਼ੂਟਆਊਟ ਵਿੱਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਪੁਲੀਸ ਜਲੰਧਰ ਨੂੰ 4-3 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।

ਅੱਜ ਦੇ ਸੈਮੀਫਾਈਨਲ ਮੈਚ

Advertisement

ਇੰਡੀਅਨ ਨੇਵੀ ਮੁੰਬਈ ਬਨਾਮ ਭਾਰਤੀ ਰੇਲਵੇ ਦਿੱਲੀ - ਸ਼ਾਮ 5.30 ਵਜੇ

ਭਾਰਤ ਪੈਟਰੋਲੀਅਮ ਮੁੰਬਈ ਬਨਾਮ ਇੰਡੀਅਨ ਆਇਲ ਮੁੰਬਈ - ਸ਼ਾਮ 7 ਵਜੇ

 

Advertisement
Show comments