ਟੀ-20: ਭਾਰਤ ਨੇ 2-1 ਨਾਲ ਲੜੀ ਜਿੱਤੀ : The Tribune India

ਟੀ-20: ਭਾਰਤ ਨੇ 2-1 ਨਾਲ ਲੜੀ ਜਿੱਤੀ

ਤੀਜੇ ਮੈਚ ਵਿੱਚ ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾਇਆ; ਗਿੱਲ ਨੇ ਜੜਿਆ ਸੈਂਕੜਾ

ਟੀ-20: ਭਾਰਤ ਨੇ 2-1 ਨਾਲ ਲੜੀ ਜਿੱਤੀ

ਅਹਿਮਦਾਬਾਦ, 1 ਫਰਵਰੀ

ਸ਼ੁਭਮਨ ਗਿੱਲ ਦੇ ਨਾਬਾਦ ਸੈਂਕੜੇ ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਭਾਰਤ ਨੇ ਅੱਜ ਇੱਥੇ ਨਿਊਜ਼ੀਲੈਂਡ ਨੂੰ 168 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਲੜੀ 2-1 ਨਾਲ ਆਪਣੇ ਨਾਮ ਕਰ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 234 ਦੌੜਾਂ ਬਣਾਈਆਂ। ਇਸ ਵਿੱਚ ਗਿੱਲ ਨੇ 63 ਗੇਂਦਾਂ ਵਿੱਚ ਨਾਬਾਦ 126 ਦੌੜਾਂ, ਰਾਹੁਲ ਤ੍ਰਿਪਾਠੀ ਨੇ 22 ਗੇਂਦਾਂ ਵਿੱਚ 44, ਕਪਤਾਨ ਹਾਰਦਿਕ ਪੰਡਿਆ ਨੇ 17 ਗੇਂਦਾਂ ਵਿੱਚ 30 ਅਤੇ ਸੂਰਿਆਕੁਮਾਰ ਯਾਦਵ ਨੇ 13 ਗੇਂਦਾਂ ਵਿੱਚ 24 ਦੌੜਾਂ ਦਾ ਯੋਗਦਾਨ ਪਾਇਆ। ਗਿੱਲ ਨੇ ਆਪਣੀ ਪਾਰੀ ਵਿੱਚ 12 ਚੌਕੇ ਅਤੇ 7 ਛਿੱਕੇ ਜੜੇ। ਨਿਊਜ਼ੀਲੈਂਡ ਵੱਲੋਂ ਐੱਮ ਬਰੇਸਵੈੱਲ, ਬਲੇਅਰ ਟਿਕਨਰ, ਇਸ਼ ਸੋਢੀ ਅਤੇ ਡੈਰੇਲ ਮਿਸ਼ੇਲ ਨੇ ਇੱਕ-ਇੱਕ ਵਿਕਟ ਲਈ। ਟੀਚੇ ਦਾ ਪਿੱਛਾ ਕਰਨ ਉੱਤਰੀ ਨਿਊਜ਼ੀਲੈਂਡ ਦੀ ਟੀਮ 12.1 ਓਵਰਾਂ ਵਿੱਚ 66 ਦੌੜਾਂ ਬਣਾ ਕੇ ਆਊਟ ਹੋ ਗਈ। ਨਿਊਜ਼ੀਲੈਂਡ ਦੀ ਸ਼ੁਰੂਆਤ ਬੇਹੱਦ ਨਿਰਾਸ਼ਾਜਨਕ ਰਹੀ। ਟੀਮ ਨੇ ਪਹਿਲੇ ਤਿੰਨ ਓਵਰਾਂ ਵਿੱਚ ਹੀ ਚਾਰ ਵਿਕਟਾਂ ਗੁਆ ਦਿੱਤੀਆਂ ਸਨ। ਨਿਊਜ਼ੀਲੈਂਡ ਦੋ ਦੋ ਖਿਡਾਰੀ ਡੈਰੇਲ ਮਿਸ਼ੇਲ (35) ਅਤੇ ਮਿਸ਼ੇਲ ਸੈਂਟਨਰ (13) ਹੀ ਦਹਾਈ ਦੇ ਅੰਕੜੇ ’ਚ ਪਹੁੰਚ ਸਕੇ। ਇਸ ਦੌਰਾਨ ਕਪਤਾਨ ਪੰਡਿਆ ਨੇ ਚਾਰ, ਅਰਸ਼ਦੀਪ ਸਿੰਘ, ਉਮਰਾਨ ਮਲਿਕ ਅਤੇ ਸ਼ਿਵਮ ਮਾਵੀ ਨੇ ਦੋ-ਦੋ ਵਿਕਟਾਂ ਲਈਆਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All