ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟੀ-20: ਭਾਰਤੀ ਮਹਿਲਾ ਟੀਮ ਨੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

ਮੀਰਪੁਰ, 9 ਜੁਲਾਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ੲਿਥੇ ਮੇਜ਼ਬਾਨ ਬੰਗਲਾਦੇਸ਼ ਨੂੰ ਪਹਿਲੇ ਟੀ-20 ਕ੍ਰਿਕਟ ਮੈਚ ਵਿੱਚ ਸੱਤ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕਰਦਿਆਂ ਬੰਗਲਾਦੇਸ਼ ਨੂੰ ਨਿਰਧਾਰਿਤ 20 ਓਵਰਾਂ ਵਿੱਚ ਪੰਜ...
ਭਾਰਤੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਸ਼ਾਟ ਖੇਡਦੀ ਹੋਈ। -ਫੋਟੋ: ਪੀਟੀਆਈ 
Advertisement

ਮੀਰਪੁਰ, 9 ਜੁਲਾਈ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ੲਿਥੇ ਮੇਜ਼ਬਾਨ ਬੰਗਲਾਦੇਸ਼ ਨੂੰ ਪਹਿਲੇ ਟੀ-20 ਕ੍ਰਿਕਟ ਮੈਚ ਵਿੱਚ ਸੱਤ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕਰਦਿਆਂ ਬੰਗਲਾਦੇਸ਼ ਨੂੰ ਨਿਰਧਾਰਿਤ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ਨਾਲ 114 ਦੌੜਾਂ ਹੀ ਬਣਾਉਣ ਦਿੱਤੀਆਂ। ਜਵਾਬ ਵਿੱਚ ਕਪਤਾਨ ਹਰਮਨਪ੍ਰੀਤ ਕੌਰ (35 ਗੇਂਦਾਂ ’ਤੇ ਨਾਬਾਦ 54 ਦੌੜਾਂ) ਤੇ ਉਪ ਕਪਤਾਨ ਸਮ੍ਰਿਤੀ ਮੰਧਾਨਾ (34 ਗੇਂਦਾਂ ’ਤੇ 38 ਦੌੜਾਂ) ਦਰਮਿਆਨ ਤੀਜੇ ਵਿਕਟ ਲਈ 70 ਦੌੜਾਂ ਦੀ ਭਾਈਵਾਲੀ ਬਦੌਲਤ ਭਾਰਤ ਨੇ ਜੇਤੂ ਟੀਚਾ 16.2 ਓਵਰਾਂ ਵਿੱਚ ਪੂਰਾ ਕਰ ਲਿਆ। ਮੈਚ ਦੌਰਾਨ ਦਸ ਓਵਰਾਂ ਯਾਨੀ 62 ਗੇਂਦਾਂ ਵਿੱਚ ਬੰਗਲਾਦੇਸ਼ੀ ਖਿਡਾਰੀ ਇੱਕ ਵੀ ਦੌੜ ਨਹੀਂ ਬਣਾ ਸਕੇ, ਜੋ ਉਨ੍ਹਾਂ ਦੀ ਹਾਰ ਦਾ ਵੱਡਾ ਕਾਰਨ ਬਣਿਆ। -ਪੀਟੀਆਈ

Advertisement

Advertisement
Tags :
defeat bangladeshਹਰਾਇਆਬੰਗਲਾਦੇਸ਼ਭਾਰਤੀਮਹਿਲਾਵਿਕਟਾਂ