DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

T-20: ਭਾਰਤ ਨੇ ਵਿੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਕਪਤਾਨ ਸ਼੍ਰੇਅਰ ਅਈਅਰ ਦਾ ਸ਼ਾਨਦਾਰ ਨਾਬਾਦ ਸੈਂਕਡ਼ਾ

  • fb
  • twitter
  • whatsapp
  • whatsapp
featured-img featured-img
ਨਮਨ ਧੀਰ ਲਖਨਊ ਵਿੱਚ ਪਹਿਲੇ ਟੀ20 ਮੈਚ ਵਿੱਚ ਵੈਸਟ ਇੰਡੀਜ਼ ਦੇ ਕਪਤਾਨ ਸ਼ਾਈ ਹੋਪ ਦੀ ਵਿਕਟ ਲੈਣ ਤੋਂ ਬਾਅਦ ਅਰਸ਼ਦੀਪ ਸਿੰਘ ਨਾਲ ਖੁਸ਼ੀ ਸਾਂਝੀ ਕਰਦਾ ਹੋਇਆ। -ਫੋਟੋ: ਪੀਟੀਆਈ
Advertisement
ਆਪਣੇ ਪਹਿਲੇ ਟੀ-20 ਮੈਚ ਵਿੱਚ ਨਮਨ ਧੀਰ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਸ਼੍ਰੇਅਸ ਅਈਅਰ ਦੇ ਨਾਬਾਦ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਖੇਡੇ ਗਏ ਟੀ-20 ਮੈਚ ਵਿੱਚ ਵੈਸਟ ਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਪੰਜ ਮੈਚਾਂ ਦੀ ਲੜੀ ’ਚ 1-0 ਦੀ ਲੀਡ ਹਾਸਲ ਕਰ ਲਈ ਹੈ।ਵੈਸਟ ਇੰਡੀਜ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿੱਚ 171 ਦੌੜਾਂ ਬਣਾ ਕੇ ਆਊਟ ਗਈ ਜਿਸ ਦੇ ਜਵਾਬ ਵਿੱਚ ਭਾਰਤ ਨੇ 14.4 ਓਵਰਾਂ ਵਿੱਚ ਹੀ ਦੋ ਵਿਕਟਾਂ ਗੁਆ ਦੇ 172 ਦੌੜਾਂ ਬਣਾ ਲਈਆਂ। ਭਾਰਤ ਵੱਲੋਂ ਨਮਨ ਧੀਰ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। ਉਸ ਤੋਂ ਇਲਾਵਾ ਅਕਸ਼ਰ ਪਟੇਲ ਤੇ ਕੁਲਦੀਪ ਯਾਦਵ ਨੇ 2-2 ਅਤੇ ਅਰਸ਼ਦੀਪ ਸਿੰਘ ਨੇ ਇੱਕ ਵਿਕਟ ਹਾਸਲ ਕੀਤੀ। ਵੈਸਟ ਇੰਡੀਜ਼ ਵੱਲੋਂ ਸ਼ਾਈ ਹੋਪ ਨੇ 52 ਅਤੇ ਸ਼ੈਰਫੇਨ ਰਦਰਫੋਰਡ ਨੇ 56 ਦੌੜਾਂ ਬਣਾਈਆਂ।

ਵੈਸਟ ਇੰਡੀਜ਼ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਮੈਦਾਨ ’ਚ ਉੱਤਰੀ ਭਾਰਤੀ ਟੀਮ ਵੱਲੋਂ ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 102 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਜਿੱਤ ਦਿਵਾਈ। ਉਸ ਨੇ ਆਪਣੀ ਪਾਰੀ ਦੌਰਾਨ 10 ਚੌਕੇ ਤੇ 6 ਛੱਕੇ ਜੜੇ। ਇਸ਼ਾਨ ਕਿਸ਼ਨ 5 ਚੌਕਿਆਂ ਦੀ ਮਦਦ ਨਾਲ 37 ਦੌੜਾਂ ਬਣਾ ਕੇ ਨਾਬਾਦ ਰਿਹਾ। ਵੈਸਟ ਇੰਡੀਜ਼ ਵੱਲੋਂ ਅਕੀਲ ਹੁਸੈਨ ਤੇ ਰੋਸਟਨ ਚੇਸ ਨੇ 1-1 ਵਿਕਟ ਹਾਸਲ ਕੀਤੀ।

Advertisement

Advertisement

Advertisement
×