DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟੀ-20: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਮੁਕਾਬਲਾ ਅੱਜ

ਟੀ-20 ਵਿਸ਼ਵ ਕੱਪ ਦੇ ਸੁਪਰ-8 ਗੇੜ ਵਿੱਚ ਭਲਕੇ ਐਤਵਾਰ ਨੂੰ ਭਾਰਤ ਤੇ ਦੱਖਣੀ ਅਫਰੀਕਾ ਆਹਮੋ-ਸਾਹਮਣੇ ਹੋਣਗੇ। ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤ ਲਈ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਖਰਾਬ ਲੈਅ ਚਿੰਤਾ ਦਾ ਵਿਸ਼ਾ ਹੈ, ਜਦਕਿ ਇਸ਼ਾਨ...

  • fb
  • twitter
  • whatsapp
  • whatsapp
Advertisement

ਟੀ-20 ਵਿਸ਼ਵ ਕੱਪ ਦੇ ਸੁਪਰ-8 ਗੇੜ ਵਿੱਚ ਭਲਕੇ ਐਤਵਾਰ ਨੂੰ ਭਾਰਤ ਤੇ ਦੱਖਣੀ ਅਫਰੀਕਾ ਆਹਮੋ-ਸਾਹਮਣੇ ਹੋਣਗੇ। ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤ ਲਈ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਖਰਾਬ ਲੈਅ ਚਿੰਤਾ ਦਾ ਵਿਸ਼ਾ ਹੈ, ਜਦਕਿ ਇਸ਼ਾਨ ਕਿਸ਼ਨ ਚੰਗੀ ਲੈਅ ਵਿੱਚ ਨਜ਼ਰ ਆ ਰਿਹਾ ਹੈ। ਕਪਤਾਨ ਸੂਰਿਆਕੁਮਾਰ ਯਾਦਵ ਅਤੇ ਤਿਲਕ ਵਰਮਾ ਵੱਡੇ ਸ਼ਾਟ ਖੇਡਣ ਦੀ ਥਾਂ ਪਾਰੀ ਸੰਭਾਲਣ ’ਤੇ ਜ਼ੋਰ ਦੇ ਰਹੇ ਹਨ। ਮੱਧ ਕ੍ਰਮ ਵਿੱਚ ਹਾਰਦਿਕ ਪਾਂਡਿਆ ਅਤੇ ਸ਼ਿਵਮ ਦੂਬੇ ਤੇਜ਼ ਦੌੜਾਂ ਬਣਾ ਕੇ ਪਾਰੀ ਨੂੰ ਗਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਸਪਿੰਨ ਗੇਂਦਬਾਜ਼ੀ ਦੀ ਕਮਾਨ ਵਰੁਣ ਚੱਕਰਵਰਤੀ ਹੱਥ ਹੈ। ਉਸ ਨੇ ਚਾਰ ਮੈਚਾਂ ਵਿੱਚ ਨੌਂ ਵਿਕਟਾਂ ਲਈਆਂ ਹਨ।

Advertisement
Advertisement
×