DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

T20 World Cup: ਪਾਕਿਸਤਾਨ ਦੇ ਵਿਸ਼ਵ ਕੱਪ ਵਿੱਚ ਸ਼ਾਮਲ ਹੋਣ ਬਾਰੇ ਹਾਲੇ ਨਾ ਬਣੀ ਸਹਿਮਤੀ

ਕੁਝ ਦਿਨਾਂ ਬਾਅਦ ਫੈਸਲਾ ਲਵੇਗਾ ਪਾਕਿਸਤਾਨ; ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਵੱਲੋਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ; ਟੂਰਨਾਮੈਂਟ ਖੇਡਣ ਜਾਂ ਨਾ ਖੇਡਣ ਤੋਂ ਇਲਾਵਾ ਭਾਰਤ ਨਾਲ ਮੈਚ ਦਾ ਬਾਈਕਾਟ ਕਰਨ ਦੀ ਵੀ ਸੰਭਾਵਨਾ

  • fb
  • twitter
  • whatsapp
  • whatsapp
featured-img featured-img
Pakistan cricket players
Advertisement

ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਟੀ-20 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਬਾਰੇ ਅੰਤਿਮ ਫੈਸਲਾ ਕੁਝ ਦਿਨਾਂ ਬਾਅਦ ਲਵੇਗਾ। ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ ਨਕਵੀ ਨੇ ਸੋਸ਼ਲ ਮੀਡੀਆ ’ਤੇ ਪੁਸ਼ਟੀ ਕੀਤੀ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਹ ਵੀ ਚਰਚੇ ਹਨ ਕਿ ਪਾਕਿਸਤਾਨ ਇਸ ਟੂਰਨਾਮੈਂਟ ਦਾ ਬਾਈਕਾਟ ਕਰ ਸਕਦਾ ਹੈ ਪਰ ਜੇ ਪਾਕਿਸਤਾਨ ਇਸ ਟੂਰਨਾਮੈਂਟ ਵਿਚ ਸ਼ਾਮਲ ਹੋਇਆ ਤਾਂ ਉਸ ਦੇ ਭਾਰਤ ਨਾਲ ਹੋਣ ਵਾਲੇ ਮੈਚ ਦਾ ਬਾਈਕਾਟ ਕਰਨ ਦੀ ਵੀ ਸੰਭਾਵਨਾ ਹੈ।

ਨਕਵੀ ਨੇ ਟਵੀਟ ਕਰ ਕੇ ਕਿਹਾ, ‘ਮੇਰੀ ਪ੍ਰਧਾਨ ਮੰਤਰੀ ਨਾਲ ਅੱਜ ਮੁਲਾਕਾਤ ਹੋਈ ਅਤੇ ਉਨ੍ਹਾਂ ਨੂੰ ਆਈ.ਸੀ.ਸੀ. ਮਾਮਲੇ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਇਹ ਸਹਿਮਤੀ ਬਣੀ ਕਿ ਅੰਤਿਮ ਫੈਸਲਾ ਸ਼ੁੱਕਰਵਾਰ ਜਾਂ ਅਗਲੇ ਸੋਮਵਾਰ ਨੂੰ ਲਿਆ ਜਾਵੇਗਾ।’

Advertisement

ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਸ਼ਰੀਫ ਨੇ ਨਕਵੀ ਨੂੰ ਕਿਹਾ ਕਿ ਪਾਕਿਸਤਾਨ ਨੂੰ ਬੰਗਲਾਦੇਸ਼ ਨੂੰ ਹਰ ਸੰਭਵ ਸਹਾਇਤਾ ਦੇਣੀ ਚਾਹੀਦੀ ਹੈ ਜਿਸ ਨੂੰ ਹਾਲ ਹੀ ਵਿੱਚ 7 ​​ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ।

Advertisement

ਸੂਤਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਾਰੇ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਪਾਕਿਸਤਾਨ ਵੱਲੋਂ ਵਿਸ਼ਵ ਕੱਪ ਲਈ ਆਪਣੀ ਟੀਮ ਨਾ ਭੇਜਣ ਜਾਂ ਟੂਰਨਾਮੈਂਟ ਵਿੱਚ ਹਿੱਸਾ ਨਾ ਲੈਣ ਦੀ ਸੰਭਾਵਨਾ ਸ਼ਾਮਲ ਹੈ। ਇਹ ਵੀ ਚਰਚੇ ਹਨ ਕਿ ਪਾਕਿਸਤਾਨ 15 ਫਰਵਰੀ ਨੂੰ ਭਾਰਤ ਨਾਲ ਹੋਣ ਵਾਲੇ ਹਾਈ-ਪ੍ਰੋਫਾਈਲ ਮੈਚ ਦਾ ਬਾਈਕਾਟ ਵੀ ਕਰ ਸਕਦਾ ਹੈ। ਪੀ.ਟੀ.ਆਈ.

Advertisement
×