DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

T20 World Cup Super-8: South Africa ਵੱਲੋਂ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ

South Africa ਦੀ ਟੀਮ ਵਿੱਚ ਚਾਰ ਬਦਲਾਅ; ਭਾਰਤੀ ਟੀਮ ਨੇ ਕੋਈ ਬਦਲਾਅ ਨਾ ਕੀਤਾ

  • fb
  • twitter
  • whatsapp
  • whatsapp
Advertisement

ਅਹਿਮਦਾਬਾਦ ਵਿੱਚ ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਨੇ ਇਸ ਅਹਿਮ ਮੈਚ ਲਈ ਆਪਣੀ ਟੀਮ ਵਿੱਚ ਚਾਰ ਬਦਲਾਅ ਕੀਤੇ ਹਨ। ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ, ਡੇਵਿਡ ਮਿਲਰ ਅਤੇ ਮਾਰਕੋ ਜੈਨਸਨ ਦੀ ਟੀਮ ਵਿੱਚ ਵਾਪਸੀ ਹੋਈ ਹੈ, ਜਿਸ ਨਾਲ ਉਨ੍ਹਾਂ ਦੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵੇਂ ਮਜ਼ਬੂਤ ਹੋਈਆਂ ਹਨ।

ਦੂਜੇ ਪਾਸੇ ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਆਪਣੀ ਪਿਛਲੀ ਜੇਤੂ ਟੀਮ ’ਤੇ ਭਰੋਸਾ ਜਤਾਇਆ ਹੈ ਅਤੇ ਪਲੇਇੰਗ ਇਲੈਵਨ (Playing XI) ਵਿੱਚ ਕੋਈ ਬਦਲਾਅ ਨਹੀਂ ਕੀਤਾ। ਭਾਰਤੀ ਟੀਮ ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ ਅਤੇ ਹਾਰਦਿਕ ਪਾਂਡਿਆ ਵਰਗੇ ਖਿਡਾਰੀਆਂ ਨਾਲ ਮੈਦਾਨ ਵਿੱਚ ਉਤਰੀ ਹੈ। ਗੇਂਦਬਾਜ਼ੀ ਦੀ ਕਮਾਨ ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਦੇ ਹੱਥਾਂ ਵਿੱਚ ਹੋਵੇਗੀ ਜਦਕਿ ਮੁੱਖ ਸਪਿੰਨਰ ਵਰੁਣ ਚੱਕਰਵਰਤੀ ਹੋਣਗੇ।

Advertisement

ਦੋਵਾਂ ਟੀਮਾਂ ਦੇ ਖਿਡਾਰੀ:

Advertisement

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।

ਦੱਖਣੀ ਅਫਰੀਕਾ: ਏਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਰਿਆਨ ਰਿਕਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਲੁੰਗੀ ਐਨਗਿਡੀ।

Advertisement
×