ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਦੁਬਈ, 24 ਅਕਤੂਬਰ
ਭਾਰਤ ਤੇ ਪਾਕਿਸਤਾਨ ਵਿੱਚ ਖੇਡੇ ਜਾ ਰਹੇ ਟੀ-20 ਵਿਸ਼ਵ ਕੱਪ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਐਤਵਾਰ ਨੂੰ 7 ਵਿਕਟਾਂ ਦੇ ਨੁਕਸਾਨ ਨਾਲ 151 ਦੌੜਾਂ ਬਣਾਈਆਂ। ਟੀਮ ਇੰਡੀਆ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਸਲਾਮੀ ਬੱਲੇਬਾਜ਼ ਜੋੜੀ ਕੇ. ਐੱਲ ਰਾਹੁਲ ਤੇ ਰੋਹਿਤ ਸ਼ਰਮਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ ਤੇ ਰਾਹੁਲ ਤਿੰਨ ਦੌੜਾਂ ਬਣਾ ਕੇ ਆਊਟ ਹੋ ਗਿਆ ਜਦੋਂ ਕਿ ਰੋਹਿਤ ਸ਼ਰਮਾ ਖਾਤਾ ਵੀ ਨਾ ਖੋਲ੍ਹ ਸਕਿਆ। ਇਸ ਮਗਰੋਂ ਸ਼ਿਵ ਕੁਮਾਰ ਯਾਦਵ 11 ਦੌੜਾਂ ਬਣਾ ਕੇ ਪੈਵੀਲੀਅਨ ਪਰਤ ਗਿਆ ਤੇ ਕਪਤਾਨ ਵਿਰਾਟ ਕੋਹਲੀ ਨੇ ਪਾਰੀ ਸੰਭਾਲੀ। ਉਸ ਨੇ 49 ਗੇਂਦਾਂ ’ਤੇ 57 ਦੌੜਾਂ ਬਣਾਈਆਂ। ਰਿਸ਼ਭ ਪੰਤ ਨੇ ਵੀ 30 ਗੇਂਦਾਂ ਵਿੱਚ 39 ਦੌੜਾਂ ਬਣਾ ਕੇ ਚੰਗਾ ਯੋਗਦਾਨ ਦਿੱਤਾ। ਪਾਕਿਸਤਾਨ ਦੇ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੇ 4 ਓਵਰਾਂ ਵਿੱਚ 31 ਦੌੜਾਂ ਦੇ ਕੇ ਚਾਰ ਖਿਡਾਰੀ ਆਊਟ ਕੀਤੇ।