ਏਸ਼ੀਆ ਕੱਪ ਜਿੱਤ ਕੇ ਟੀਮ ਇੰਡੀਆ ਮੁੰਬਈ ਪੁੱਜੀ
ਪਾਕਿਸਤਾਨ ਨੂੰ ਜਵਾਬ ਦੇਣਾ ਜ਼ਰੂਰੀ ਸੀ: ਭਾਰਤੀ ਕਪਤਾਨ ਸੂਰਿਆ ਕੁਮਾਰ ਯਾਦਵ
Advertisement
Indian Cricket Team reached Mumbai: ਭਾਰਤ ਦੀ ਕ੍ਰਿਕਟ ਟੀਮ ਦੁਬਈ ਵਿਚ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਸੋਮਵਾਰ ਰਾਤ ਵੇਲੇ ਮੁੰਬਈ ਪੁੱਜ ਗਈ ਹੈ। ਇਸ ਮੌਕੇ ਭਾਰਤੀ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਟੀਮ ਦਾ ਪਾਕਿਸਤਾਨ ਨੂੰ ਜਵਾਬ ਦੇਣਾ ਜ਼ਰੂਰੀ ਸੀ ਤੇ ਭਾਰਤੀ ਟੀਮ ਨੇ ਜਿੱਤ ਨਾਲ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਇਸ ਮੌਕੇ ਉਨ੍ਹਾਂ ਭਾਰਤੀ ਟੀਮ ਦੇ ਕੋਚ ਗੌਤਮ ਗੰਭੀਰ ਦੀ ਰੱਜ ਕੇ ਸ਼ਲਾਘਾ ਕੀਤੀ। ਇਸ ਮੌਕੇ ਪੁਲੀਸ ਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਨੇ ਭਾਰਤੀ ਟੀਮ ਦੇ ਆਲੇ ਦੁਆਲੇ ਸੁਰੱਖਿਆ ਘੇਰਾ ਬਣਾਇਆ।
Advertisement
Advertisement
×