ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਆਸਟਰੇਲੀਆ ਖ਼ਿਲਾਫ਼ ਟੈਸਟ ਕ੍ਰਿਕਟ ਲੜੀ ਲਈ ਭਾਰਤੀ ਟੀਮ ਦਾ ਐਲਾਨ

ਦੱਖਣੀ ਅਫਰੀਕਾ ਖ਼ਿਲਾਫ਼ ਟੀ-20 ਮੈਚਾਂ ਲਈ ਵੀ ਟੀਮ ਐਲਾਨੀ
Advertisement

ਨਵੀਂ ਦਿੱਲੀ, 25 ਅਕਤੂਬਰ

India's squad for the Border-Gavaskar Trophy: ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪੰਜ ਮੈਚਾਂ ਦੀ ਟੈਸਟ ਕ੍ਰਿਕਟ ਲੜੀ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੱਖਣੀ ਅਫਰੀਕਾ ਖ਼ਿਲਾਫ ਚਾਰ ਟੀ-20 ਮੈਚਾਂ ਦੀ ਲੜੀ ਲਈ ਵੀ ਭਾਰਤੀ ਟੀਮ ਐਲਾਨ ਦਿੱਤੀ ਹੈ। ਬਾਰਡਰ-ਗਾਵਸਕਰ ਟੈਸਟ ਟਰਾਫੀ ਲਈ ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ ਤੇ ਇਹ ਟੀਮ ਪੰਜ ਟੈਸਟ ਮੈਚ ਖੇਡੇਗੀ। ਟੀਮ ਵਿਚ ਦਿੱਲੀ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਅਤੇ ਆਂਧਰਾ ਦੇ ਗੇਂਦਬਾਜ਼ ਤੇ ਹਰਫਨਮੌਲਾ ਨਿਤੀਸ਼ ਕੁਮਾਰ ਰੈੱਡੀ ਨੂੰ ਥਾਂ ਦਿੱਤੀ ਗਈ ਹੈ। ਭਾਰਤੀ ਟੀਮ ’ਚ ਮੁਹੰਮਦ ਸ਼ਮੀ ਨੂੰ ਥਾਂ ਨਹੀਂ ਦਿੱਤੀ ਗਈ ਜਦਕਿ ਕੁਲਦੀਪ ਯਾਦਵ ਨੂੰ ਸੱਟ ਲੱਗਣ ਕਾਰਨ ਅਰਾਮ ਦੀ ਸਲਾਹ ਦਿੱਤੀ ਗਈ ਹੈ।

Advertisement

ਇਸ ਤੋਂ ਇਲਾਵਾ ਦੱਖਣੀ ਅਫਰੀਕਾ ਟੀ-20 ਸੀਰੀਜ਼ ਲਈ ਕਰਨਾਟਕ ਦੇ ਤੇਜ਼ ਗੇਂਦਬਾਜ਼ ਵਿਜੈਕੁਮਾਰ ਵਿਸ਼ਾਕ ਅਤੇ ਪੰਜਾਬ ਦੇ ਬੱਲੇਬਾਜ਼ ਰਮਨਦੀਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਬਾਰਡਰ-ਗਾਵਸਕਰ ਟਰਾਫੀ ਲਈ ਭਾਰਤੀ ਟੀਮ ਇਸ ਤਰ੍ਹਾਂ ਹੈ: ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਮੀਤ ਕਪਤਾਨ), ਯਸ਼ੱਸ਼ਵੀ ਜੈਸਵਾਲ, ਅਭਿਮੰਨਿਊ ਈਸਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ ਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ) , ਆਰ ਅਸ਼ਵਿਨ, ਆਰ ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ। ਰਾਖਵੇਂ ਖਿਡਾਰੀ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।

ਦੱਖਣੀ ਅਫਰੀਕਾ ਵਿਰੁੱਧ ਚਾਰ ਟੀ-20 ਮੈਚਾਂ ਲਈ ਭਾਰਤੀ ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ , ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਤਿਲਕ ਵਰਮਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਰਮਨਦੀਪ ਸਿੰਘ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਿਜੈ ਕੁਮਾਰ ਵਿਸ਼ਾਕ, ਅਵੇਸ਼ ਖਾਨ, ਯਸ਼ ਦਿਆਲ। ਪੀਟੀਆਈ

Advertisement