ਚੰੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਆ ਕੱਪ ਵਿਚ ਸ੍ਰੀਲੰਕਾ ਖਿਲਾਫ਼ ਮਿਲੀ ਖਿਤਾਬੀ ਜਿੱਤ ਲਈ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਸ ਜਿੱਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਹੰਮਦ ਸਿਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਮੈਚ ਨੂੰ ਇਕਪਾਸੜ ਬਣਾ ਦਿੱਤਾ।