ਪੈਰਿਸ, 12 ਸਤੰਬਰ
ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਅਧਿਕਾਰਤ ਤੌਰ ‘ਤੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੂੰ ਭਾਰਤ ਦੇ ਖ਼ਿਲਾਫ਼ ਓਲਡ ਟ੍ਰੈਫੋਰਡ ਵਿਖੇ ਰੱਦ ਕੀਤੇ ਗਏ ਪੰਜਵੇਂ ਅਤੇ ਆਖ਼ਰੀ ਟੈਸਟ ਦੇ ਨਤੀਜਿਆਂ ਦੇ ਬਾਰੇ ਵਿੱਚ ਲਿਖਿਆ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਬੋਰਡ ਸਮਝੌਤੇ ਦੇ ਨੇੜੇ ਨਹੀਂ ਹਨ। ਮਹਿਮਾਨ ਟੀਮ ਵਿੱਚ ਕੋਵਿਡ ਦੇ ਕੇਸ ਵਧਣ ਕਾਰਨ ਮੈਨਚੈਸਟਰ ਵਿੱਚ ਹੋਣ ਵਾਲੇ ਪੰਜਵੇਂ ਅਤੇ ਆਖ਼ਰੀ ਟੈਸਟ ਬਾਰੇ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਅਤੇ ਈਸੀਬੀ ਨੇ ਦੋਵਾਂ ਟੀਮਾਂ ਨੂੰ ਮੈਦਾਨ ’ਚ ਉਤਾਰਨ ’ਤੇ ਚਿੰਤਾ ਪ੍ਰਗਟ ਕੀਤੀ ਸੀ।