ਨਵੀਂ ਦਿੱਲੀ: ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਕੌਮੀ ਫੈਡਰੇਸ਼ਨਾਂ ਤੋਂ ਵੈਕਸੀਨੇਸ਼ਨ ਕਰਵਾਉਣ ਵਾਲੇ ਉਨ੍ਹਾਂ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਵੇਰਵਾ ਮੰਗਿਆ ਹੈ, ਜੋ 23 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਟੋਕੀਓ ਜਾਣ ਵਾਲੇ ਹਨ। ਆਈਓਏ ਪ੍ਰਧਾਨ ਨਰਿੰਦਰ ਬੱਤਰਾ ਅਤੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਤੱਕ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਨੂੰ ਵੇਰਵਾ ਸੌਂਪਣਾ ਹੈ। ਹੁਣ ਤੱਕ 90 ਤੋਂ ਵੱਧ ਭਾਰਤੀ ਖਿਡਾਰੀ ਓਲੰਪਿਕ ਕੋਟਾ ਹਾਸਲ ਕਰ ਚੁੱਕੇ ਹਨ। -ਪੀਟੀਆਈ