DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਇੱਕ ਰੋਜ਼ਾ ਮੈਚ ਅੱਜ

ਲਡ਼ੀ ਆਪਣੇ ਨਾਂ ਕਰਨ ਦੇ ਇਰਾਦੇ ਨਾਲ ਉੱਤਰੇਗੀ ਭਾਰਤੀ ਟੀਮ; ਸੁੰਦਰ ਦੀ ਜਗ੍ਹਾ ਰੈੱਡੀ ਨੂੰ ਮਿਲ ਸਕਦਾ ਹੈ ਮੌਕਾ

  • fb
  • twitter
  • whatsapp
  • whatsapp
featured-img featured-img
ਮੈਚ ਤੋਂ ਪਹਿਲਾਂ ਅਭਿਆਸ ਕਰਦਾ ਹੋਇਆ ਨਿਊਜ਼ੀਲੈਂਡ ਦਾ ਖਿਡਾਰੀ। -ਫੋਟੋ: ਪੀਟੀਆਈ
Advertisement

ਭਾਰਤੀ ਕ੍ਰਿਕਟ ਟੀਮ ਬੁੱਧਵਾਰ ਨੂੰ ਇੱਥੇ ਨਿਊਜ਼ੀਲੈਂਡ ਖਿਲਾਫ਼ ਦੂਜੇ ਇੱਕ ਰੋਜ਼ਾ ਮੈਚ ਵਿੱਚ ਜਿੱਤ ਦਰਜ ਕਰ ਕੇ ਲੜੀ ਆਪਣੇ ਨਾਮ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਵਡੋਦਰਾ ਵਿੱਚ ਖੇਡੇ ਗਏ ਪਹਿਲੇ ਮੈਚ ’ਚ ਚਾਰ ਵਿਕਟਾਂ ਨਾਲ ਜਿੱਤ ਦਰਜ ਕਰਨ ਵਾਲੀ ਭਾਰਤੀ ਟੀਮ ਲਈ ਵਿਰਾਟ ਕੋਹਲੀ ਸ਼ਾਨਦਾਰ ਲੈਅ ਵਿੱਚ ਚੱਲ ਰਿਹਾ ਹੈ। ਉਸ ਨੇ ਪਹਿਲੇ ਮੈਚ ਵਿੱਚ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਸੀ। ਉਹ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਤੇਜ਼ 28,000 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ।

ਹਾਲਾਂਕਿ, ਭਾਰਤੀ ਟੀਮ ਲਈ ਖਿਡਾਰੀਆਂ ਦਾ ਲਗਾਤਾਰ ਜ਼ਖ਼ਮੀ ਹੋਣਾ ਚਿੰਤਾ ਦਾ ਵਿਸ਼ਾ ਹੈ। ਹਰਫਨਮੌਲਾ ਖਿਡਾਰੀ ਵਾਸ਼ਿੰਗਟਨ ਸੁੰਦਰ ਦੇ ਬਾਹਰ ਹੋਣ ਤੋਂ ਬਾਅਦ ਚੋਣਕਾਰਾਂ ਨੇ ਆਯੂਸ਼ ਬਦੋਨੀ ਨੂੰ ਸ਼ਾਮਲ ਕੀਤਾ ਹੈ ਪਰ ਕੋਚ ਗੌਤਮ ਗੰਭੀਰ ਦੀ ਪਸੰਦ ਮੁਤਾਬਕ ਹਰਫਨਮੌਲਾ ਖਿਡਾਰੀ ਨਿਤੀਸ਼ ਕੁਮਾਰ ਰੈੱਡੀ ਨੂੰ ਟੀਮ ਵਿੱਚ ਮੌਕਾ ਮਿਲ ਸਕਦਾ ਹੈ। ਰਿਸ਼ਭ ਪੰਤ ਪਹਿਲਾਂ ਹੀ ਲੜੀ ’ਚੋਂ ਬਾਹਰ ਹੈ। ਆਗਾਮੀ ਟੀ-20 ਵਿਸ਼ਵ ਕੱਪ ਦੇ ਮੱਦੇਨਜ਼ਰ ਟੀਮ ਪ੍ਰਬੰਧਨ ਹੋਰ ਖਿਡਾਰੀਆਂ ਦੇ ਜ਼ਖਮੀ ਹੋਣ ਦਾ ਜੋਖ਼ਮ ਨਹੀਂ ਲੈਣਾ ਚਾਹੇਗਾ।

Advertisement

ਦੂਜੇ ਪਾਸੇ, ਨਿਊਜ਼ੀਲੈਂਡ ਲਈ ਇਹ ਮੈਚ ‘ਕਰੋ ਜਾਂ ਮਰੋ’ ਵਾਲਾ ਹੋਵੇਗਾ। ਪਹਿਲੇ ਮੈਚ ਵਿੱਚ ਡੈਵੋਨ ਕਾਨਵੇ, ਹੈਨਰੀ ਨਿਕੋਲਸ ਅਤੇ ਡੇਰਿਲ ਮਿਸ਼ਲ ਦੀਆਂ ਵਧੀਆ ਪਾਰੀਆਂ ਦੇ ਬਾਵਜੂਦ ਕੀਵੀ ਟੀਮ ਜਿੱਤ ਤੋਂ ਵਾਂਝੀ ਰਹਿ ਗਈ ਸੀ।

Advertisement

Advertisement
×