ਦੁਬਈ, 19 ਸਤੰਬਰ
ਇੰਡੀਅਨ ਪ੍ਰੀਮੀਅਰ ਲੀਗ ਦੇ ਦੂਜੇ ਪੜਾਅ ਦਾ ਆਗਾਜ਼ ਅੱਜ ਚੇਨੱਈ ਸੁਪਰਕਿੰਗਜ਼ ਤੇ ਮੁੰਬਈ ਇੰਡੀਅਨਜ਼ ਦਰਮਿਆਨ ਮੈਚ ਨਾਲ ਹੋਇਆ। ਚੇਨੱਈ ਸੁਪਰਕਿੰਗਜ਼ ਨੇ ਟੀ-20 ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ 20 ਦੌੜਾਂ ਨਾਲ ਹਰਾ ਦਿੱਤਾ ਹੈ। ਚੇਨਈ ਦੀ ਸ਼ੁਰੂਆਤ ਕਾਫੀ ਖਰਾਬ ਹੋਈ ਪਰ ਉਸ ਨੇ ਨਿਰਧਾਰਿਤ ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ ਨਾਲ 156 ਦੌੜਾਂ ਬਣਾਈਆਂ ਤੇ ਮੁੰਬਈ ਇੰਡੀਅਨਜ਼ ਨੂੰ 157 ਦੌੜਾਂ ਦਾ ਟੀਚਾ ਦਿੱਤਾ। ਇਸ ਦੇ ਮੁਕਾਬਲੇ ਮੁੰਬਈ ਇੰਡੀਅਨਜ਼ 20 ਓਵਰਾਂ ’ਚ ਅੱਠ ਵਿਕਟਾਂ ਦੇ ਨੁਕਸਾਨ ਨਾਲ 138 ਦੌੜਾਂ ਹੀ ਬਣਾ ਸਕੀ। ਜ਼ਿਕਰਯੋਗ ਹੈ ਕਿ ਆਈਪੀਐਲ ਦੇ ਪਹਿਲੇ ਪੜਾਅ ਦੇ ਮੈਚ ਕੁਝ ਖਿਡਾਰੀਆਂ ਤੇ ਸਟਾਫ ਮੈਂਬਰਾਂ ਦੇ ਕਰੋਨਾ ਪਾਜ਼ੇਟਿਵ ਹੋਣ ਕਾਰਨ ਮੁਲਤਵੀ ਕਰ ਦਿੱਤੇ ਗਏ ਸਨ।