ਨਵੀਂ ਦਿੱਲੀ, 17 ਅਗਸਤ
ਸੁਪਰੀਮ ਕੋਰਟ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਕਿ ਉਹ ਭਾਰਤ ਵਿੱਚ ਅੰਡਰ-17 ਵਿਸ਼ਵ ਕੱਪ (ਲੜਕੀਆਂ) ਦੀ ਮੇਜ਼ਬਾਨੀ ਲਈ ਫੀਫਾ ਨਾਲ ਗੱਲਬਾਤ ਕਰ ਰਿਹਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅੰਡਰ-17 ਵਿਸ਼ਵ ਕੱਪ (ਲੜਕੀਆਂ) ਦੀ ਮੇਜ਼ਬਾਨੀ ਬਾਰੇ ਫੀਫਾ ਨਾਲ ਦੋ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਸ ‘ਚ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਉਹ ਭਾਰਤ ਵਿੱਚ ਅੰਡਰ-17 ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਅਤੇ ਏਆਈਐੱਫਐੱਫ ਦੀ ਮੁਅੱਤਲੀ ਹਟਾਉਣ ਵਿੱਚ ਸਰਗਰਮ ਭੂਮਿਕਾ ਨਿਭਾਏ।।